Udaan News24

Latest Online Breaking News

ਚੰਡੀਗੜ੍ਹ ਨਗਰ ਨਿਗਮ ਚੋਣਾਂ ਚੋਣਾਂ ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ। ਜਦਕਿ ਅਕਾਲੀ ਦਲ ਨੂੰ ਸਿਰਫ਼ 1 ਸੀਟ ਮਿਲੀ ਹੈ। ਅਕਾਲੀ ਦਲ ਨੇ ਇਸ ਵਾਰ ਭਾਜਪਾ ਤੋਂ ਵੱਖ ਹੋ ਕੇ ਚੋਣਾਂ ਲੜੀਆਂ ਹਨ।ਇਸ ਦੇ ਨਾਲ ਹੀ ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ਹਿੱਸਾ ਲਿਆ ਸੀ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰਾਂ ਨੇ ਚੋਣ ਲੜੀ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਸੀਟ ਹਾਸਿਲ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!