Udaan News24

Latest Online Breaking News

ਭਾਜਪਾ ਨੇ ਐਲਾਨ ਕੀਤਾ ਹੈ ਦੋਵਾਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ-

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਹੈ। ਜਿਸ ਪਿੱਛੋਂ ਭਾਜਪਾ ਨੇ ਐਲਾਨ ਕੀਤਾ ਹੈ ਦੋਵਾਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਮੀਟਿੰਗ ਸ਼ਾਹ ਦੀ ਰਿਹਾਇਸ਼ ਵਿਖੇ ਮੀਟਿੰਗ ਹੋਈ। ਕੈਪਟਨ ਪੰਜਾਬ ਚੋਣਾਂ ਲਈ ਇਕ ਰਣਨੀਤੀ ਤਿਆਰ ਕਰਨ ਸਬੰਧੀ ਭਾਜਪਾ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਭਾਜਪਾ ਨੇ ਕਿਹਾ ਹੈ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ, ਜੋ ਸਾਰਾ ਖਾਕਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਉਹ ਅੱਜ ਐਲਾਨ ਕਰਦੇ ਹਨ ਕਿ ਭਾਜਪਾ ਦੋਵਾਂ ਪਾਰਟੀਆਂ ਨਾਲ ਮਿਲ ਕੇ ਚੋਣਾਂ ਲੜੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!