Udaan News24

Latest Online Breaking News

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਚ ਸ਼ਾਮਿਲ

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਦੌਰਾਨ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ AAP ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵੇਲੇ ਸਾਬਕਾ ਮੇਅਰ ਨੇ ਆਜ਼ਾਦ ਗਰੁੱਪ ਬਣਾ ਕੇ ਚੋਣਾਂ ਲੜੀਆਂ ਸਨ ਅਤੇ ਘੱਟ ਮੈਂਬਰਾਂ ਦੇ ਬਾਵਜੂਦ ਉਹ ਕਾਂਗਰਸ ਨਾਲ ਹੱਥ ਮਿਲਾ ਕੇ ਮੇਅਰ ਦੀ ਕੁਰਸੀ ’ਤੇ ਕਾਬਜ਼ ਹੋ ਗਏ ਸਨ।

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕੁਲਵੰਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ AAP ਦੀ ਸ਼ਾਨਦਾਰ ਜਿੱਤ ਹੋਈ ਹੈ। ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾ, ਜਿਨ੍ਹਾਂ ਨੇ ਮੈਨੂੰ ਇਸ ਪਾਰਟੀ ਵਿੱਚ ਸ਼ਾਮਿਲ ਕਰ ਕੇ ਸੇਵਾਦਾਰ ਬਣਾਇਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ, ਜਿੱਥੇ ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਨੂੰ ਪਛਾੜ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਭ ਤੋਂ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਨੇ ਮੇਅਰ ਰਵੀਕਾਂਤ ਨੂੰ 828 ਵੋਟਾਂ ਨਾਲ ਹਰਾਇਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!