Udaan News24

Latest Online Breaking News

ਨਵਜੋਤ ਸਿੱਧੂ ਪੰਜਾਬ ਪੁਲਿਸ  ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ-ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ  ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਪੰਜਾਬ ਪੁਲਿਸ  ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ। ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ  ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਿਸ ਦੇ ਖਿਲਾਫ ਮੰਦੀ ਸ਼ਬਦਾਵਲੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ ਐਸ ਪੀ ਨੂੰ ਬੋਲਣਾ ਪਿਆ ਤੇ ਹੁਣ ਐਸ ਆਈ ਨੁੰ ਬੋਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ ਪਰ ਇਸ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਹਨਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕਤ ਅਵਸਥਾ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੁੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!