ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ , ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਗਏ ਹਨ। ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।