ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ । ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ, ਨੌਜਵਾਨ ਦੇ ਇੱਕ ਕਰੀਬ 7 ਮਹੀਨਿਆਂ ਦੀ ਬੇਟੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਚਿੱਟੇ ਨਸ਼ੇ ਦਾ ਆਦੀ ਸੀ, ਉਹ ਕਰੀਬ ਤਿੰਨ ਮਹੀਨੇ ਨਸ਼ਾ ਛੁਡਾਊ ਕੇਂਦਰ ਵਿੱਚ ਲਾਉਣ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਵਾਪਸ ਆਇਆ ਸੀ। ਬੀਤੀ ਕੱਲ੍ਹ ਇਹ ਸਵੇਰੇ ਘਰੋਂ ਗਿਆ ਪਰ ਵਾਪਸ ਨਾ ਆਇਆ, ਕੁਝ ਸਮੇਂ ਬਾਅਦ ਕਿਸੇ ਕਰੀਬੀ ਦਾ ਫੋਨ ਆਇਆ ਕਿ ਨਸ਼ੇ ਦੀ ਹਾਲਤ ਵਿੱਚ ਸੜਕ ਦੇ ਕਿਨਾਰੇ ਪਿਆ ਹੋਇਆ ਹੈ। ਮੌਕੇ ‘ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪਹੁੰਚਾਇਆ, ਜਿਥੇ ਉਸਦੀ ਮੌਤ ਹੋ ਗਈ ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦਾ ਕੁਝ ਸਮਾਂ ਪਹਿਲਾਂ ਵਿਆਹ ਹੋਇਆ ਸੀ ਅਤੇ ਹੁਣ ਉਸ ਦੇ ਘਰ ਵਿੱਚ ਇੱਕ ਸੱਤ ਮਹੀਨਿਆਂ ਦੀ ਬੇਟੀ ਅਤੇ ਉਸ ਦੀ ਪਤਨੀ ਅਤੇ ਮਾਂ ਹੀ ਰਹਿ ਗਈਆਂ ਹਨ। ਜਦ ਕਿ ਉਸਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਦੇ ਵਾਰਸਾਂ ਨੇ ਇਸ ਸੰਬੰਧ ਵਿਚ ਪੁਲਸ ਨੂੰ ਸੂਚਿਤ ਕਰ ਦਿੱਤਾ ਅਤੇ ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਹੈ।