Udaan News24

Latest Online Breaking News

ਜਗਦੀਪ ਨਕਈ ਸਮੇਤ ਕਈ ਅਕਾਲੀ ਲੀਡਰ ਹੋਏ ਭਾਜਪਾ ‘ਚ ਸ਼ਾਮਲ

ਸਿਆਸੀ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਖਬਰ ਹੈ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਆਪਣੇ ਪਾਲੇ ਵਿਚ ਕਰਕੇ ਭਾਰਤੀ ਜਨਤਾ ਪਾਰਟੀ (ਬੀਪੀਜੇ) ਵੀ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ। ਅਕਾਲੀ ਦਲ ਦੇ ਸੀਨੀਅਰ ਨੇਤਾ ਜਗਦੀਪ ਸਿੰਘ ਨਕਈ ਸਮੇਤ ਯੂਥ ਲੀਡਰ ਰਵੀਪ੍ਰੀਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਰਾਏ, ਓਬੀਸੀ ਸਮਾਜ ਦੇ ਸੂਬਾ ਆਗ ਅਤੇ ਸੀਨੀਅਰ ਅਕਾਲੀ ਨੇਤਾ ਹਰਪਾਲ ਸਿੰਘ ਦੇਸੂਮਾਜਰਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।  ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਦੇ ਦੋ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਭਾਜਪਾ ਪੰਜਾਬ ‘ਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਪਣੀ ਰਣਨੀਤੀ ਦੇ ਹਿੱਸੇ ਵਜੋਂ ਭਾਜਪਾ ਹੋਰ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਸ਼ਾਮਲ ਕਰ ਰਹੀ ਹੈ। ਨੇਤਾਵਾਂ ਦਾ ਹਾਲ ਹੀ ‘ਚ ਸ਼ਾਮਲ ਹੋਣਾ ਵੀ ਇਸੇ ਰਣਨੀਤੀ ਦਾ ਹਿੱਸਾ ਹੈ। ਰਿਪੋਰਟ ਮੁਤਾਬਕ ਸੂਤਰਾਂ ਨੇ ਕਿਹਾ,”ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਪਹਿਲਾਂ ਭਾਜਪਾ ਨੂੰ ਪੰਜਾਬ ‘ਚ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਿਸਾਨ ਅੰਦੋਲਨ ਦੇ ਸਮਰਥਕ ਭਾਜਪਾ ਆਗੂਆਂ ਨੂੰ ਆਪਣੇ ਇਲਾਕੇ ਵਿੱਚ ਚੋਣ ਪ੍ਰਚਾਰ ਲਈ ਨਹੀਂ ਆਉਣ ਦੇ ਰਹੇ ਸਨ।ਮੰਗਲਵਾਰ ਨੂੰ ਕਾਂਗਰਸ ਦੇ ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਬਾਜਵਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ।

ਇਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਗੁਰਤੇਜ ਸਿੰਘ, ਕਮਲ ਬਖਸ਼ੀ, ਮਧੂਮੀਤ, ਜਗਦੀਪ ਸਿੰਘ ਧਾਲੀਵਾਲ, ਰਾਜਦੇਵ ਖਾਲਸਾ ਅਤੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਪਾਰਟੀ ਵਿਚ ਸ਼ਾਮਲ ਕੀਤਾ ਸੀ। ਭਾਜਪਾ ਦਾ ਦਾਅਵਾ ਹੈ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਕਈ ਆਗੂ ਪਾਰਟੀ ਦਾ ਹਿੱਸਾ ਬਣਨਗੇ। ਰਿਪੋਰਟ ਮੁਤਾਬਕ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਭਰਤੀਆਂ ਰਾਹੀਂ ਭਾਜਪਾ ਨੂੰ ਉਮੀਦ ਹੈ ਕਿ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਪਾਰਟੀ ਦੇ ਹੱਕ ਵਿਚ ਹੋ ਜਾਵੇਗਾ। ਅਕਾਲੀ ਦਲ ਨੇ ਖੇਤੀ ਕਾਨੂੰਨਾਂ ਕਾਰਨ ਹੀ ਭਾਜਪਾ ਨਾਲੋਂ ਨਾਤਾ ਤੋੜ ਲਿਆ। ਹਾਲਾਂਕਿ ਹੁਣ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣ ਲੜਨ ਦਾ ਫੈਸਲਾ ਕੀਤਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!