Udaan News24

Latest Online Breaking News

ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਚੰਡੀਗੜ੍ਹ: Punjab Election 2022: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਹਮਲਾ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਬਿਆਨ ਵਿੱਚ ਕਿਹਾ ਕਿ ਮਜੀਠੀਆ ਮਾਮਲੇ ਵਿੱਚ ਚੰਨੀ, ਨਵਜੋਤ ਸਿੱਧੂ ਅਤੇ ਰੰਧਾਵਾ ਦੀ ਅਹਿਮ ਭੂਮਿਕਾ ਹੈ। ਇਹ ਤਿੰਨੇ ਮਿਲ ਕੇ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚੋਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਰਫ਼ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਹੀ ਕੀਤੀ ਗਈ ਹੈ। ਮਜੀਠੀਆ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਹਿਲਾਂ ਗ੍ਰਿਫ਼ਤਾਰੀ ਹੁੰਦੀ ਹੈ ਅਤੇ ਬਾਅਦ ਵਿੱਚ ਕੇਸ ਦਰਜ ਹੁੰਦਾ ਹੈ, ਪਰ ਇਸ ਮਾਮਲੇ ਵਿੱਚ ਸਭ ਕੁੱਝ ਉਲਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਕੀਲਾਂ ਵੱਲੋਂ ਸਹੀ ਪੱਖ ਨਾ ਰੱਖਣਾ ਹੀ ਸਰਕਾਰ ਦਾ ਪਹਿਲਾ ਉਦੇਸ਼ ਰਿਹਾ ਹੈ, ਜੋ ਕਿ ਬਰਗਾੜੀ ਮਾਮਲੇ ਵਿੱਚ ਵੀ ਬਚਾਅ ਪੱਖ ਦੇ ਵਕੀਲਾਂ ਨੂੰ ਏਜੀ ਲਗਾਉਣ ਦਾ ਇਹੀ ਮਤਲਬ ਸੀ। ਭਾਵੇਂ ਬਾਅਦ ਵਿੱਚ ਉਨ੍ਹਾਂ ਨੂੰ ਹਟਾ ਲਿਆ ਗਿਆ ਸੀ। ਕੁੰਵਰ ਵਿਜੇ ਪ੍ਰਤਾਪ ਨੇ ਦਾਅਵਾ ਕੀਤਾ ਕਿ ਤੁਸੀ ਵੇਖ ਲਿਓ, ਸਰਕਾਰ ਹੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿਵਾਉਣ ਵਿੱਚ ਭੂਮਿਕਾ ਨਿਭਾਵੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!