ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭੰਗੜੇ ਪਾ ਰਿਹਾ ਹੈ ਅਤੇ ਦੂਸਰੇ ਪਾਸੇ ਗੁਰੂ ਸਾਹਿਬ ਦੀ ਬੇਅਦਬੀ ਹੋ ਰਹੀ ਹੈ-ਪ੍ਰਕਾਸ਼ ਸਿੰਘ ਬਾਦਲ

ਅੰਮ੍ਰਿਤਸਰ, 2 ਜਨਵਰੀ 2022 – ਪੰਜਾਬ ਦੀ ਸਿਆਸਤ ਦੇ ਬੋਹੜ ਪ੍ਰਕਾਸ਼ ਸਿੰਘ ਬਾਦਲ ਹੁਣ ਚੋਣ ਮੈਦਾਨ ਵਿੱਚ ਉਤਰੇ ਹੋਏ ਨੇ ਅਤੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਇਕ ਹੀਲਾ ਤੇ ਵਸੀਲਾ ਵਰਤਿਆ ਜਾ ਰਿਹਾ ਹੈ, ਉਥੇ ਹੀ ਅੱਜ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ ਹਾਲ ਦੇ ਵਿਚ ਰਖਾਏ ਗਏ ਪਾਠ ਦੇ ਭੋਗ ਦੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭੰਗੜੇ ਪਾ ਰਿਹਾ ਹੈ ਅਤੇ ਦੂਸਰੇ ਪਾਸੇ ਗੁਰੂ ਸਾਹਿਬ ਦੀ ਬੇਅਦਬੀ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਚਲਾਉਣ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਵਿੱਚ ਸਰਕਾਰ ਨਾਮਕ ਚੀਜ਼ ਕੋਈ ਵੀ ਨਜ਼ਰ ਨਹੀਂ ਆ ਰਹੀ ਉੱਥੇ ਉਨ੍ਹਾਂ ਨੇ ਕਿਹਾ ਕਿ ਦੂਸਰੀ ਸਿਆਸੀ ਪਾਰਟੀਆਂ ਗੁਰਦੁਆਰਿਆਂ ਦੇ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਮਨਸੂਬਾ ਸਿਰਫ਼ ਤੇ ਸਿਰਫ਼ ਗੁਰਦੁਆਰਿਆਂ ਦੇ ਉੱਤੇ ਕਬਜ਼ਾ ਕਰਨਾ ਹੀ ਹੈ।
ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਹੋਏ ਮਾਮਲਾ ਦਰਜ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਤੇ ਸਿਰਫ਼ ਸਿਆਸਤ ਦਾ ਭਰਿਆ ਹੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਨਾਲ ਹੋਰ ਕੋਈ ਵੀ ਲੈਣਾ ਦੇਣਾ ਨਹੀਂ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ 5 ਤਰੀਕ ਨੂੰ ਹੋਣ ਵਾਲੀ ਰੈਲੀ ਤੇ ਬੋਲਦੇ ਹੋਏ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਜਮਹੂਰੀ ਹੱਕ ਬਣਦਾ ਹੈ। ਉਹ ਕਿਸੇ ਵੀ ਪਾਰਟੀ ਵਿੱਚ ਜਾ ਸਕਦੇ ਹਨ ਅਤੇ ਕਿਸੇ ਵੀ ਪਾਰਟੀ ਨੂੰ ਛੱਡ ਸਕਦੇ ਹਨ ਅਤੇ ਉਹ ਇਸ ਉਤੇ ਨਹੀਂ ਜਵਾਬ ਦੇਣਾ ਚਾਹੁੰਦੇ ਕਿ ਕੌਣ ਵਿਅਕਤੀ ਆਪਣੀ ਪਾਰਟੀ ਨੂੰ ਛੱਡਿਆ ਜਾਂਦਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਜੀਵਨ ਬੇਸ਼ੱਕ ਕਾਫ਼ੀ ਵੱਡਾ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਹੀ ਪੰਜ ਵਾਰ ਮੁੱਖ ਮੰਤਰੀ ਦੇ ਪਦ ਦਾ ਨਿੱਘ ਵੀ ਮਾਣਿਆ ਹੈ ਅਤੇ ਉਨ੍ਹਾਂ ਦੇ ਹੀ ਟਨਿਓਰ ਵਿਚ ਬਹਿਬਲ ਕਲਾਂ ਗੋਲੀ ਕਾਂਡ ਦਾ ਦੋਸ਼ ਲੱਗਾ ਸੀ ਉਥੇ ਹੀ ਇਕ ਵਾਰ ਫਿਰ ਤੋਂ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਸਵਾਲ ਖੜ੍ਹੇ ਕੀਤੇ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭੰਗੜਾ ਪਾ ਰਹੇ ਹਨ ਤੇ ਗੁਰੂ ਦੀ ਬੇਅਦਬੀ ਅਤੇ ਸਾਡੇ ਪਿਉ ਦੀ ਬੇਅਦਬੀ ਹੋ ਰਹੀ ਹੈ।