Udaan News24

Latest Online Breaking News

ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜੋਰ ਐਫ਼ਆਈਆਰ ਦਰਜ ਕਰਕੇ ਸਿਰਫ ‘ਸਿਆਸੀ ਡਰਾਮਾ’ ਰਚਿਆ-ਚੱਢਾ

ਚੰਡੀਗੜ੍ਹ, 2 ਜਨਵਰੀ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜੋਰ ਐਫ਼ਆਈਆਰ ਦਰਜ ਕਰਕੇ ਸਿਰਫ ‘ਸਿਆਸੀ ਡਰਾਮਾ’ ਰਚਿਆ ਹੈ। ਐਤਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿੱਚ ਕੁਝ ਨਹੀਂ ਕੀਤਾ। ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ‘ਸਟੰਟ’ ਤਹਿਤ ਨਸਅਿਾਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸਸਿ ਕੀਤੀ ਜਾ ਰਹੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!