SGPC ਪ੍ਰਧਾਨ ਨੇ ਅਕਾਲੀ ਦਲ ਦੇ ਹੱਕ ‘ਚ ਦਿੱਤਾ ‘ਪੰਥਕ ਏਕਤਾ’ ਦਾ ਸੱਦਾ

ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ ਵੱਲੋਂ ਐਤਵਾਰ ਪੰਥਕ ਰੋਸ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਸਮਾਰੋਹ ਵਿੱਚ ਸ਼ਾਮਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਰਹੇ। ਇਸ ਮੌਕੇ ਸਭ ਤੋਂ ਪਹਿਲਾਂ ਕਾਨਫਰੰਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅਕਾਲੀ ਦਲ (akali Dal) ਦੇ ਹੱਕ ‘ਚ ਪੰਥਕ ਏਕਤਾ ਦਾ ਸੱਦਾ ਦਿੰਦਿਆਂ ਪੰਥ-ਦੋਖੀ ਤਾਕਤਾਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਵਿੱਚ ਸ਼ਮੂਲੀਅਤ ‘ਤੇ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਿਰਸਾ ਨੇ ਕਈ ਘਪਲੇ ਕੀਤੇ ਹਨ। ਉਨ੍ਹਾਂ ਸਿਰਸਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਤੁਸੀਂ RSS ਦਾ ਪ੍ਰਚਾਰ ਕਰ ਰਹੇ ਹੋ, ਜਦਕਿ ਤੁਹਾਨੂੰ ਪੰਥ ਲਈ ਚੁਣਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਰਐਸਐਸ ਦੀ ਤਖਤ ਸ੍ਰੀ ਹਜੂਰ ਸਾਹਿਬ ਵਿੱਚ ਵੀ ਦਖਲਅੰਦਾਜ ਵੇਖੀ ਗਈ। ਇਸ ਨਾਲ ਹੀ ਪਟਨਾ ਸਾਹਿਬ ਵਿੱਚ ਵੀ ਸਿੱਧੀ ਦਖਲਅੰਦਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਆਰਐਸਐਸ ਨੇ ਅਦਾਲਤਾਂ ਨੂੰ ਸਾਡੇ ਵਿਰੁੱਧ ਫੈਸਲਾ ਕਰਨ ਲਈ ਦਿੱਤਾ
ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਮਨਜਿੰਦਰ ਸਿਰਸਾ ਦਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਸਿੱਖ ਪੰਥ ਵਿੱਚ ਸਿੱਧਾ ਦਖਲ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਐਸਜੀਪੀਸੀ ਨੂੰ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਲਿਆਂਦਾ ਹੈ, ਇਸ ਲਈ ਮੂਕ ਦਰਸ਼ਕ ਨਾ ਬਣੋ, ਸਗੋਂ ਭਾਜਪਾ ਦੇ ਪੰਥ ਵਿੱਚ ਦਖਲ ਅੰਦਾਜ਼ੀਆਂ ਦਾ ਸਾਹਮਣਾ ਕਰੋ। ਉਨ੍ਹਾਂ ਕਿਹਾ ਕਿ ਦਿੱਲੀੀ ਦਾ ਤਖਤ ਹਮੇਸ਼ਾ ਸਿੱਖ ਕੌਮ ਨਾਲ ਲੜਦਾ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਦੇ ਪ੍ਰਚਾਰ ਲਈ ਚੁਣੇ ਗਏ ਹਨ ਅਤੇ ਜੇਕਰ ਕਿਸੇ ਨੂੰ ਕੁਰਸੀ ਚਾਹੀਦੀ ਹੈ ਤਾਂ ਉਹ ਅਕਾਲੀ ਦਲ ਦੀ ਥਾਂ ਦੂਜੀਆਂ ਪਾਰਟੀਆਂ ਵਿੱਚ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਵਾਲ ਕੀਤਾ ਜਾਂਦਾ ਹੈ ਕਿ ਜੇਕਰ ਦੁਰਵਿਵਹਾਰ ਕਰਨ ਵਾਲੇ ਨੂੰ ਮਾਰਿਆ ਨਹੀਂ ਗਿਆ ਹੁੰਦਾ, ਤਾਂ ਇਹ ਪਤਾ ਲੱਗ ਸਕਦਾ ਸੀ ਕਿ ਉਹ ਕੌਣ ਸੀ ਪਰ ਗੁਰੂ ਸਾਹਿਬ ਦੀ ਬੇਈਮਾਨੀ ਨੂੰ ਕੋਈ ਬਰਦਾਸ਼ਤ ਨਹੀਂ ਕਰ ਸਕਦਾ।
ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਵਿੰਨਦੇ ਕਿਹਾ ਕਿ ਬੰਬ ਕਾਂਡ ਦੇ ਦੋਸ਼ੀ ਨੂੰ ਇੱਕ ਦਿਨ ਵਿੱਚ ਲੱਭਿਆ ਗਿਆ, ਪਰ ਬੇਅਦਬੀ ਮਾਮਲੇ ਵਿੱਚ ਸਾਰੇ ਸਬੂਤ ਨਸ਼ਟ ਕਰ ਦਿੱਤੇ ਗਏ ਸਨ। ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿੱਲੀ ਦੀ ਸਰਕਾਰ ਚਲਾ ਰਹੀ ਪਾਰਟੀ ਪੰਜਾਬ ਵਿਚ ਆਈ ਹੈ, ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਆਪ ‘ਤੇ ਸਵਾਲ ਖੜੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਸਿਰਫ਼ ਚੋਣਾਂ ਤੋਂ ਪਹਿਲਾਂ ਹੀ ਬਣਾਇਆ ਜਾ ਰਿਹਾ ਹੈ।
ਐਸਜੀਪੀਸੀ ਪ੍ਰਧਾਨ ਨੇ ਪੰਥਕ ਰੋਸ ਇਕੱਠ ‘ਚ ਅਕਾਲੀ ਦਲ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜੇਕਰ ਸ੍ਰੋਮਣੀ ਕਮੇਟੀ ਦਾ ਪ੍ਰਧਾਨ ਅਕਾਲੀ ਦਲ ਦੀ ਹਮਾਇਤ ਨਹੀਂ ਕਰੇਗਾ ਤਾਂ ਕੀ ਆਰਐਸਐਸ ਦਾ ਪ੍ਰਧਾਨ ਕਰੇਗਾ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਤੋਂ ਪਹਿਲਾਂ ਇਕਜੁਟ ਹੋ ਜਾਓ। ਧਾਮੀ ਨੇ ਕਿਹਾ ਕਿ ਅੱਜ ਦਾ ਪੰਥਕ ਇਕੱਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਮੁਤਾਬਕ ਪੰਥ ਦੋਖੀ ਤਾਕਤਾਂ ਦੀਆਂ ਚਾਲਾਂ ਵਿਰੁੱਧ ਇਕੱਠੇ ਹੋਣ ਦਾ ਹੈ। ਸਾਡੇ ਬਜ਼ੁਰਗਾਂ ਨੇ ਕੁਰਬਾਨੀਆਂ ਦੇ ਕੇ ਇਨ੍ਹਾਂ ਪੰਥ ਦੋਖੀ ਤਾਕਤਾਂ ਦੀਆਂ ਚਾਲਾਂ ਨੂੰ ਜਵਾਬ ਦਿੱਤਾ ਹੈ ਅਤੇ ਇਹ ਮਰਿਆਦਾ ਕਾਇਮ ਰੱਖੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਸਾਰਿਆਂ ਨੂੰ ਇੱਕ ਝੰਡੇ ਹੇਠ ਆ ਕੇ ਇਨ੍ਹਾਂ ਤਾਕਤਾਂ ਨੂੰ ਜਵਾਬ ਦੇਣਾ ਚਾਹੀਦਾ ਹੈ।