Udaan News24

Latest Online Breaking News

ਗੁਰਬਾਣੀ ਸੰਗੀਤ ਦੇ ਪ੍ਰੋਫੈਸਰ ਕਰਤਾਰ ਸਿੰਘ ਦਾ ਦਿਹਾਂਤ

ਗੁਰਬਾਣੀ ਸੰਗੀਤ ਦੇ ਪ੍ਰੋਫੈਸਰ ਕਰਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਪਿਛਲੇ ਮਹੀਨੇ ਦਸੰਬਰ ਵਿੱਚ ਭਾਰਤ ਸਰਕਾਰ ਵੱਲੋਂ ਪਦਮਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਤੜਕੇ ਸਵਾ ਦੋ ਵਜੇ ਉਨ੍ਹਾਂ ਨੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪ੍ਰੋ. ਕਰਤਾਰ ਸਿੰਘ ਜੀ ਦਾ ਜਨਮ 1928 ਵਿੱਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣਕੇ ਵਿੱਚ ਹੋਇਆ। ਆਪ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ। ਤਬਲਾ ਵਾਦਕ ਭਾਈ ਦਲੀਪ ਸਿੰਘ, ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਜੀ ਤੋਂ ਵੀ ਆਪ ਨੇ ਸ਼ਾਸਤਰੀ ਸੰਗੀਤ ਸਿੱਖਿਆ ਗ੍ਰਹਿਣ ਕੀਤੀ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!