ਪੰਜਾਬ ਦੇ ਕਿਸਾਨਾਂ ਨੇ ਫਿਰੋਜ਼ਪੁਰ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਵਿਰੋਧ ਚ ਧਰਨਾ ਮੁਲਤਵੀ
ਪੰਜਾਬ ਦੇ ਕਿਸਾਨਾਂ ਨੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਵਿਰੋਧ ਵਿੱਚ ਧਰਨਾ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਮੰਗਲਵਾਰ ਰਾਤ ਨੂੰ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 15 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਵੇਗੀ। ਇਸ ਤੋਂ ਇਲਾਵਾ 15 ਜਨਵਰੀ ਤੋਂ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਵਾਲੀ ਕਮੇਟੀ ਬਣਾਈ ਜਾਵੇਗੀ। ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ 31 ਜਨਵਰੀ ਤੱਕ ਵਾਪਸ ਲੈ ਲਏ ਜਾਣਗੇ। ਫਿਰੋਜ਼ਪੁਰ ‘ਚ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
