ਕਾਂਗਰਸ ਪਾਰਟੀ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਬਣਾ ਸਕਦੀ ਹੈ
ਨਵੀਂ ਦਿੱਲੀ, 5 ਜਨਵਰੀ, 2022 : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੰਸਦ ਮੈਂਬਰਾਂ ਨੁੰ ਵੀ ਉਮੀਦਵਾਰ ਬਣਾ ਸਕਦੀ ਹੈ। ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਅਸੀਂ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਾਂ ਤੇ ਕਾਂਗਰਸ ਦੀ ਪਹਿਲੀ ਸੁਚੀ ਇਸੇ ਹਫਤੇ ਆਉਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਅਸੀਂ ਸਾਰੀਆਂ 117 ਸੀਟਾਂ ਬਾਰੇ ਚਰਚਾ ਕਰ ਰਹੇ ਹਾਂ ਤੇ ਫੈਸਲਾ ਜਲਦੀ ਹੀ ਲਵਾਂਗੇ।