Udaan News24

Latest Online Breaking News

ਬਠਿੰਡਾ ਪਹੁੰਚੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਪੰਜਾਬ ਚ ਗੜਬੜ ਕਰਵਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ

ਬਠਿੰਡਾ ਪਹੁੰਚੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਪੰਜਾਬ ਵਿਚ ਗੜਬੜ ਕਰਵਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸਰਹੱਦ ਉਤੇ ਡਰੋਨਾਂ ਨਾਲ ਹਥਿਆਰ ਸੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨਵੀਆਂ ਪਾਰਟੀਆਂ ਬਣਦੀਆਂ ਹਨ ਤਾਂ ਕੋਈ ਕਾਰਨ ਹੁੰਦਾ ਹੈ, ਉਨ੍ਹਾਂ ਨੂੰ ਬਣਾਉਣ ਦਾ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਵਿਚ ਰੌਸ਼ਨੀ ਫੈਲਾਈਏ। ਪੰਜਾਬ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਬਚਾ ਸਕੀਏ। ਉਨ੍ਹਾਂ ਨੂੰ ਬਾਹਰਲੇ ਦੇਸ਼ਾਂ ਵਿਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਡਾ ਲੰਬਾ ਬੋਰਡਰ ਹੈ। ਡਰੋਨਾਂ ਨਾਲ ਹਥਿਆਰ ਸੁੱਟੇ ਜਾ ਰਹੇ ਹਨ। ਅਸੀਂ ਫਿਰ ਸੋਚਿਆ ਕਿ ਸਾਨੂੰ ਕੌਮੀ ਪਾਰਟੀ, ਜੋ ਦੇਸ਼ ਦੀ ਸੁਰੱਖਿਆ ਕਰ ਸਕਦੀ ਹੈ, ਸਾਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੱਲ਼੍ਹ ਪੰਜਾਬ ਆ ਰਹੇ ਹਨ, ਉਨ੍ਹਾਂ ਦਾ ਜਾ ਕੇ ਸਵਾਗਤ ਕਰੀਏ। ਉਨ੍ਹਾਂ ਕਿਹਾ ਕਿ ਉਹ ਜਦੋਂ ਇਥੇ ਆ ਰਹੇ ਸਨ ਤਾਂ ਲੋਕਾਂ ਨੇ ਬੜਾ ਪਿਆਰ ਦਿੱਤਾ। ਥਾਂ-ਥਾਂ ਲੋਕਾਂ ਉਨ੍ਹਾਂ ਲਈ ਇਕੱਠੇ ਹੋ ਰਹੇ ਹਨ। ਉਨ੍ਹਾਂ ਦਾ ਸਵਾਗਤ ਕਰ ਰਹੇ ਹਨ। ਉਸ ਵੇਲੇ ਮੀਂਹ ਪੈ ਰਿਹਾ ਸੀ ਪਰ ਫਿਰ ਵੀ ਉਨ੍ਹਾਂ ਦੇ ਸਵਾਗਤ ਲਈ ਲੋਕ ਖੜ੍ਹੇ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!