ਬਿਕਰਮ ਮਜੀਠੀਆ ਦੀ ਅਗਾਊ ਜ਼ਮਾਨਤ ਦਿੱਤੀ ਅਰਜੀ ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

5 ਜਨਵਰੀ 2022- ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਗਾਊ ਜ਼ਮਾਨਤ ਲਈ ਦਿੱਤੀ ਅਰਜੀ ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 10 ਜਨਵਰੀ ਤੱਕ ਅਗਲੀ ਸੁਣਵਾਈ ਹੋਵੇਗੀ। ਅਦਾਲਤ ਨੇ ਮਜੀਠੀਆ ਦੀ ਗ੍ਰਿਫਤਾਰੀ ਤੇ ਰੋਕ ਨਹੀਂ ਲਗਾਈ ਹੈ। ਇਸ ਤੋਂ ਪਹਿਲਾ ਮਜੀਠੀਆ ਨੇ ਮੁਹਾਲੀ ਅਦਾਲਤ ਵਿਚ ਅਗਾਊ ਜ਼ਮਾਨਤ ਲਈ ਅਰਜੀ ਦਿੱਤੀ ਸੀ ਪਰ ਮੁਹਾਲੀ ਅਦਾਲਤ ਨੇ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ।