Udaan News24

Latest Online Breaking News

ਦਰਜ਼ਨ ਦੇ ਕਰੀਬ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਫੂਕੇ ਪੁਤਲੇ  

ਬਠਿੰਡਾ 5 ਜਨਵਰੀ – ਪੰਜਾਬ ਦੀਆਂ ਸੰਘਰਸ਼ਸ਼ੀਲ ਦਰਜਨ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੜਾਕੇ ਦੀ ਠੰਢ ਅਤੇ ਵਰ੍ਹਦੇ ਮੀਂਹ ਵਿੱਚ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਕਿਸਾਨੀ ਵਾਅਦੇ ਲਾਗੂ ਨਾ ਕਰਨ ਅਤੇ ਖੇਤੀ ਸਮੇਤ ਦੇਸ਼ ਦੇ ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਵਿਰੋਧ ਚ ਹਨੂੰਮਾਨ ਚੌਕ ਕੋਲ ਮੋਦੀ ਦਾ ਪੁਤਲਾ ਫੂਕਿਆ ਗਿਆ । ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਮੋਰਚੇ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਚੁੱਕੀਆਂ ਹਨ ਜਿਸ ਦਾ ਜ਼ਿੰਮੇਵਾਰ ਦੇਸ ਦਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਹੈ ।ਕਿਸਾਨ ਆਗੂਆਂ ਨਾਲ ਹੋਏ ਸਮਝੌਤੇ ਮੁਤਾਬਕ ਮੰਨੀਆਂ ਹੋਈਆਂ ਇਹ ਮੰਗਾਂ ਲਾਗੂ ਨਹੀਂ ਕੀਤੀਆਂ ਹਨ । ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੌਰਾਨ ਕਿਸਾਨਾਂ ਤੇ ਦਰਜ ਕੀਤੇ ਸਾਰੇ ਰਾਜਾਂ ਵਿੱਚ ਪੁਲਿਸ ਕੇਸ ਰੱਦ ਨਹੀਂ ਕੀਤੇ ਗਏ ।ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ।ਲਖੀਮਪੁਰ ਘਟਨਾ ਦਾ ਮੁੱਖ ਸਾਜ਼ਿਸ਼ਕਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੋਨੀ ਨੂੰ ਬਰਖਾਸਤ ਕਰਕੇ ਉਸ ਖ਼ਿਲਾਫ਼ ਪੁਲੀਸ ਕੇਸ ਦਰਜ ਨਹੀਂ ਕੀਤਾ ਗਿਆ ।ਐੱਮਐੱਸਪੀ ਤੇ ਕਾਨੂੰਨ ਨਹੀਂ ਬਣਾਇਆ ਗਿਆ ।ਇਸ ਤੋਂ ਬਿਨਾਂ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ, ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਸਭ ਵਸਤਾਂ ਸਰਕਾਰੀ ਡਿਪੂਆਂ ਤੋਂ ਲੋੜਵੰਦ ਗ਼ਰੀਬਾਂ ਨੂੰ ਦੇਣ ਅਤੇ ਵਿਸ਼ਵ ਵਪਾਰ ਜਥੇਬੰਦੀ ਤੇ ਗੈਟ ਸਮਝੌਤੇ ਵਿਚੋਂ ਦੇਸ਼ ਨੂੰ ਬਾਹਰ ਕਰ ਕੇ ਮੁਲਕ ਨੂੰ ਆਤਮ ਨਿਰਭਰ ਵਿਕਾਸ ਦੇ ਰਾਹ ਤੇ ਤੋਰਨ ਦੀਆਂ ਮੁੱਖ ਮੰਗਾਂ ਹਨ ।ਉਨ੍ਹਾਂ 20 ਦਸੰਬਰ ਤੋਂ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਅਤੇ ਰਹਿੰਦੀਆਂ ਭਖਦੀਆਂ ਮੰਗਾਂ ਮਨਵਾਉਣ ਲਈ ਚੱਲ ਰਹੇ ਮੋਰਚੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਕਿਹਾ ਕਿ 10 ਜਨਵਰੀ ਨੂੰ ਸੂਬੇ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਬਾਰੇ ਵਿਚਾਰਿਆ ਜਾਵੇਗਾ । ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ 17 ਦਿਨਾਂ ਦੇ ਮੋਰਚੇ ਦੌਰਾਨ ਕਿਸਾਨ ਆਗੂਆਂ ਨਾਲ ਇੱਕ ਦਿਨ ਵੀ ਮੀਟਿੰਗ ਨਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੀ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਤੋਂ ਵਾਰ ਵਾਰ ਮੁੱਕਰ ਰਿਹਾ ਹੈ । ਕੱਲ੍ਹ ਜ਼ਿੰਮੇਵਾਰ ਅਫ਼ਸਰ ਬਠਿੰਡਾ ਰੇਂਜ ਦੇ ਆਈਜੀ ਅਤੇ ਤਹਿਸੀਲਦਾਰ ਬਠਿੰਡਾ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਕਰਵਾਈ ਜਾਵੇਗੀ ਪਰ ਅੱਜ ਫਿਰ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਤੋਂ ਜਵਾਬ ਦੇ ਦਿੱਤਾ ਗਿਆ ਹੈ । ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਜਥੇਬੰਦੀ ਦੇ ਆਉਣ ਵਾਲੇ ਸੰਘਰਸ਼ ਦੇ ਸੱਦੇ ਲਈ ਤਿਆਰ ਰਹਿਣ। ਮੋਰਚੇ ਵਿਚ ਮਜਦੂਰਾਂ ਦਾ ਵੱਡਾ ਕਾਫ਼ਲਾ ਲੈ ਕੇ ਪਹੁੰਚੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੂੰ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਦੌਰਾਨ ਦੇਸ ਚ ਮਜ਼ਦੂਰਾਂ ,ਦਲਿਤਾਂ ਅਤੇ ਘੱਟਗਿਣਤੀਆਂ ਤੇ ਜਬਰ ਦਾ ਕੁਹਾੜਾ ਹੋਰ ਤੇਜ਼ ਹੋਇਆ ਹੈ । ਉਨ੍ਹਾਂ ਇਸ ਜਬਰ ਨੂੰ ਰੋਕਣ ਅਤੇ ਆਪਣੀਆਂ ਮੰਗਾਂ ਨੂੰ ਮਨਾ ਕੇ ਲਾਗੂ ਕਰਾਉਣ ਲਈ ਕਿਸਾਨਾਂ ਮਜ਼ਦੂਰਾਂ ਦੇ ਸਾਂਝੇ ਸੰਘਰਸ਼ਾਂ ਤੇ ਜ਼ੋਰ ਦਿੱਤਾ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!