Udaan News24

Latest Online Breaking News

ਜ਼ਿਲਾ ਮੈਜਿਸਟ੍ਰੇਟ ਵਲੋਂ 15 ਜਨਵਰੀ ਤੱਕ ਹੁਕਮ ਜਾਰੀ

ਬਠਿੰਡਾ, 5 ਜਨਵਰੀ- : ਪੰਜਾਬ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ ਅੰਦਰ ਕੋਵਿਡ ਸਬੰਧੀ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ, ਕੰਮ ਦੀਆਂ ਥਾਂਵਾਂ ਅਤੇ ਸਫ਼ਰ ਕਰਦੇ ਸਮੇਂ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ‘ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਵੀ ਗ੍ਰਾਹਕਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਨਹੀਂ ਹੋਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!