Udaan News24

Latest Online Breaking News

ਬਠਿੰਡਾ ਅੱਡੇ ‘ਤੇ ਵਾਪਸੀ ‘ਤੇ ਪੀਐਮ ਮੋਦੀ ਨੇ ਅਧਿਕਾਰੀਆਂ ਨੂੰ ਕਿਹਾ”ਆਪਨੇ ਸੀਐਮ ਕੋ ਥੈਂਕਸ ਕਹਿਣਾ, ਕੀ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਲੌਟ ਪਾਇਆ-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਪ੍ਰਧਾਨ ਮੰਤਰੀ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ। ਦੌਰਾ ਰੱਦ ਕਰਨ ਦਾ ਕਾਰਨ ਭਾਵੇਂ ਮੌਸਮ ਦੀ ਖਰਾਬੀ ਦੱਸਿਆ ਜਾ ਰਿਹਾ ਹੈ ਪਰ ਕਿਸਾਨਾਂ ਵੱਲੋਂ ਸੜਕ ਜਾਮ ਕੀਤੇ ਜਾਣ ਕਾਰਨ ਉਨ੍ਹਾਂ ਦੌਰਾ ਰੱਦ ਕਰ ਦਿੱਤਾ। ਕਿਸਾਨ ਇਸ ਦੌਰੇ ਦਾ ਵਿਰੋਧ ਕਰ ਰਹੇ ਹਨ। ਬਠਿੰਡਾ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਏਐਨਆਈ ਨੂੰ ਦੱਸਿਆ ਕਿ ਬਠਿੰਡਾ ਅੱਡੇ ‘ਤੇ ਵਾਪਸੀ ‘ਤੇ ਪੀਐਮ ਮੋਦੀ ਨੇ ਉਥੇ ਅਧਿਕਾਰੀਆਂ ਨੂੰ ਕਿਹਾ, “ਆਪਨੇ ਸੀਐਮ ਕੋ ਥੈਂਕਸ ਕਹਿਣਾ, ਕੀ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਲੌਟ ਪਾਇਆ।”ਸ੍ਰੀ ਮੋਦੀ ਹਵਾਈ ਜਹਾਜ਼ ਰਾਹੀਂ ਬਠਿੰਡਾ ਉਤਰੇ ਅਤੇ ਫਿਰ ਸੜਕ ਰਾਹੀਂ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਜ਼ਿਲ੍ਹੇ ਵੱਲ ਚੱਲੇ। ਬਠਿੰਡਾ ਵਿੱਚ ਉਨ੍ਹਾਂ ਦਾ ਸਵਾਗਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!