ਆਮ ਆਦਮੀ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਚ ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਸਮਝੌਤੇ ਬਾਰੇ ਪੜੋ ਕੀ ਕਿਹਾ ਭਗਵੰਤ ਮਾਨ ਨੇ
ਚੰਡੀਗੜ੍ਹ, 08 ਜਨਵਰੀ 2022- ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਤੇ 22 ਕਿਸਾਨ ਜੱਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚਾ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਸਮਝੌਤੇ ਬਾਰੇ ਆਪ ਦੇ ਸੂਬਾ ਪ੍ਧਾਨ ਭਗਵੰਤ ਮਾਨ ਨੇ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸੰਯੁਕਤ ਸਮਾਜ ਮੋਰਚਾ ਚੋਣਾਂ ਲੜਦਾ ਦਾ ਹੈ ਤਾਂ ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਦੂਜੇ ਪਾਸੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ 50 ਫੀਸਦੀ ਸੀਟਾਂ ਤੇ ਚੋਣਾਂ ਲੜਨਾ ਚਾਹੁੰਦਾ ਹੈ ਪਰ ਆਮ ਆਦਮੀ ਪਾਰਟੀ ਦੇ ਨਾਲ ਗੱਲਬਾਤ ਸਿਰੇ ਨਹੀਂ ਲੱਗ ਸਕੀ ਹੈ।