Udaan News24

Latest Online Breaking News

ਭੈਣ ਮਾਲਵਿਕਾ ਦੀ ਸਿਆਸਤ ਕਾਰਨ ਅਦਾਕਾਰ ਸੋਨੂ ਸੂਦ ਹੁਣ ਨਹੀਂ ਰਹੇ ਪੰਜਾਬ ਦੇ ‘ਆਈਕਨ

ਅਦਾਕਾਰ ਸੋਨੂ ਸੂਦ ਨੇ ਪੰਜਾਬ ਦੇ ਸੂਬਾਈ ‘ਆਈਕਨ’ ਵਜੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੇ ਸਾਲ ਮਨੁੱਖਤਾ ਦੀ ਭਲਾਈ ਲਈ ਕਈ ਕੰਮ ਕੀਤੇ ਸਨ ਜਿਸ ਮਗਰੋਂ ਉਨ੍ਹਾਂ ਨੂੰ ਪੰਜਾਬ ਆਈਕਨ ਬਣਾਇਆ ਗਿਆ ਸੀ। ਸੋਨੂੰ ਸੂਦ ਨੇ ਕਿਹਾ ਕਿ ਉਸ ਦੀ ਭੈਣ ਮਾਲਵਿਕਾ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹਨ ਜਿਸ ਕਾਰਨ ਉਹ ਪੰਜਾਬ ਆਈਕਨ ਦੇ ਅਹੁਦੇ ਨੂੰ ਛੱਡ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਚੋਣ ਕਮਿਸ਼ਨ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਹੀ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਪੰਜਾਬ ਦੇ ‘‘ਆਈਕਨ’ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਹੁਦਾ ਛੱਡਿਆ ਕਿਉਂਕਿ ਪਰਿਵਾਰ ਦਾ ਇਕ ਮੈਂਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਸਰਗਰਮ ਰਹੇ ਇਸ ਅਦਾਕਾਰ ਨੇ ਆਮ ਲੋਕਾਂ ਦੀ ਕਾਫੀ ਮਦਦ ਕੀਤੀ ਸੀ।ਚੋਣ ਕਮਿਸ਼ਨ (ਈਸੀਆਈ) ਨੇ ਕਰੀਬ ਇੱਕ ਸਾਲ ਪਹਿਲਾਂ ਸੋਨੂੰ ਸੂਦ ਨੂੰ ਪੰਜਾਬ ਦਾ ‘ਆਈਕਨ’ ਨਿਯੁਕਤ ਕੀਤਾ ਸੀ। ਮੁੱਖ ਚੋਣ ਅਧਿਕਾਰੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ 4 ਜਨਵਰੀ ਨੂੰ ਪੰਜਾਬ ਦੇ ‘ਆਈਕਨ’ ਵਜੋਂ ਸੂਦ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਭਿਨੇਤਾ ਅਤੇ ਸਮਾਜ ਸੇਵਕ ਸੋਨੂੰ ਸੂਦ ਨੇ ਪਿਛਲੇ ਸਾਲ ਨਵੰਬਰ ‘ਚ ਕਿਹਾ ਸੀ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਰਾਜਨੀਤੀ ‘ਚ ਐਂਟਰੀ ਕਰ ਰਹੀ ਹੈ ਪਰ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!