ਕੋਵਿਡ ਪ੍ਰੋਟੋਕਾਲ ਤਹਿਤ ਹੋਣਗੀਆਂ ਵਿਧਾਨ ਸਭਾ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ
14 ਫ਼ਰਵਰੀ ਨੂੰ ਪੈਣਗੀਆਂ ਵੋਟਾਂ, ਨਤੀਜ਼ੇ 10 ਮਾਰਚ ਨੂੰ, ਨਾਮਜ਼ਦਗੀ ਪੱਤਰ ਭਰਨੇ 21 ਜਨਵਰੀ ਤੋਂ ਸ਼ੁਰੂ ਤੇ ਆਖ਼ਰੀ ਮਿਤੀ 28 ਜਨਵਰੀ
ਬਠਿੰਡਾ, 8 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਕੋਵਿਡ ਪ੍ਰੋਟੋਕਾਲ ਤਹਿਤ ਕਰਵਾਈਆਂ ਜਾਣਗੀਆਂ। ਸੰਧੂ ਨੇ ਦੱਸਿਆ ਕਿ 14 ਫ਼ਰਵਰੀ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜ਼ੇ 10 ਮਾਰਚ ਨੂੰ ਘੋਸ਼ਿਤ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ 21 ਜਨਵਰੀ ਨੂੰ ਭਰਨੇ ਸ਼ੁਰੂ ਹੋਣਗੇ, ਜੋ ਕਿ 28 ਜਨਵਰੀ ਤੱਕ ਭਰੇ ਜਾਣਗੇ। 29 ਜਨਵਰੀ ਨੂੰ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਤੇ 31 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਏ ਜਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਮਲੇ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ।