Udaan News24

Latest Online Breaking News

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਦੇਸ਼ ਚ ਮਨਾਉਣ ਦੇ ਫੈਸਲੇ ਦਾ ਸਵਾਗਤ ਪਰ ਨਾਂਅ ’ਵੀਰ ਬਾਲ ਦਿਵਸ’ ’ਤੇ ਪ੍ਰਗਟਾਇਆ ਇਤਰਾਜ਼

10 ਜਨਵਰੀ, 2022 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਦੇਸ਼ ਵਿਚ ਮਨਾਉਣ ਅਤੇ ਬੱਚਿਆਂ ਨੂੰ ਇਤਿਹਾਸ ਪੜ੍ਹਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਇਸ ਦਿਨ ਦੇ ਰੱਖੇ ਨਾਂਅ  ’ਵੀਰ ਬਾਲ ਦਿਵਸ’ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਨਾਂ ਸਿੱਖੀ ਸੋਚ ਤੇ ਭਾਵਨਾਵਾਂ ਦੇ ਮੁਤਾਬਕ ਨਹੀਂ ਹੈ। ਉਹਨਾਂ ਕਿਹਾ ਕਿ ਸਾਡੀਆਂ ਸਿੱਖ ਸੰਸਥਾਵਾਂ ਮੌਜ਼ੂਦ ਹਨ, ਸਾਡੇ ਤਖਤ ਹਨ, ਸਾਡੀਆਂ ਸੰਸਥਾਵਾਂ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ , ਚੀਫ ਖਾਲਸਾ ਦੀਵਾਨ ਹਨ ਅਤੇ ਜੇਕਰ ਕੇਂਦਰ ਸਰਕਾਰ ਐਲਾਨ ਕਰਨ ਤੋਂ ਇਲਾਵਾ ਇਹਨਾਂ ਨਾਲ ਸਲਾਹ ਮਸ਼ਵਰਾ ਕਰ ਲਵੇ ਤਾਂ ਸੋਨੇ ’ਤੇ ਸੁਹਾਗੇ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਹ ਸਹਿਯੋਗ ਦੇਣ ਲਈ ਤਿਆਰ ਵੀ ਹਨ ਤੇ ਵਚਨਬੱਧ ਵੀ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਵਿਦਵਾਨਾਂ ਦਾ ਸਹਿਯੋਗ ਲੈ ਕੇ ਇਹ ਨਾਂਅ  ਦਰੁੱਸਤ ਕਰੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!