Udaan News24

Latest Online Breaking News

ਟਰੱਕ ਯੂਨੀਅਨਾਂ ਬਹਾਲ ਕਰਵਾਉਣ ‘ਤੇ ਆਪਰੇਟਰਾਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਟਰੱਕ ਯੂਨੀਅਨਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਟਰੱਕ ਆਪਰੇਟਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਬਰਨਾਲਾ ਦੇ ਟਰੱਕ ਆਪਰੇਟਰਾਂ ਵਲੋਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਟਰੱਕ ਆਪਰੇਟਰਾਂ ਨੂੰ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ।ਇਸ ਮੌਕੇ ਉਹਨਾਂ ਕਿਹਾ ਕਿ ਟਰੱਕ ਯੂਨੀਅਨਾਂ ਭੰਗ ਹੋਣ ਉਤੇ ਸਾਡੇ ਟਰੱਕ ਆਪਰੇਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਟਰੱਕ ਯੂਨੀਅਨਾਂ ਨਾਲ ਜੁੜੇ ਟਰੱਕ ਆਪਰੇਟਰ ਹੀ ਸਾਡੇ ਪੰਜਾਬ ਵਿੱਚ ਦਾਣਾ ਮੰਡੀ ਤੋਂ ਅਨਾਜ਼ ਦੀ ਢੋਆ ਢੋਆਈ ਦੇ ਕੰਮ ਸੰਭਾਲਦੇ ਹਨ।

ਬਰਨਾਲਾ ਦੇ ਟਰੱਕ ਆਪਰੇਟਰਾਂ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਬਰਨਾਲਾ ਰੈਲੀ ਦੌਰਾਨ ਜਾਣੂ ਕਰਵਾਇਆ ਗਿਆ ਸੀ। ਜਿਸ ਦੇ ਚੱਲਦੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਨੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਦਿਆਂ ਤੁਰਤ ਨੋਟੀਫਿ਼ਕੇਸ਼ਨ ਜਾਰੀ ਕੀਤਾ ਹੈ। ਜਿਸ ਲਈ ਮੁੱਖ ਮੰਤਰੀ ਚੰਨੀ ਜੀ ਦਾ ਧੰਨਵਾਦ ਕਰਦੇ ਹਾਂ।ਇਸ ਮੌਕੇ ਟਰੱਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਗੁਰਜਿੰਦਰ ਸਿੰਘ ਪੱਪੀ ਸੰਧੂ ਅਤੇ ਟਰੱਕ ਆਪਰੇਟਰ ਮਨਜਿੰਦਰ ਸਿੰਘ ਬਿੱਟੂ, ਰਾਜੀਵ ਗੋਇਲ, ਦਰਸ਼ਨ ਸਿੰਘ ਅਤੇ ਜਸਪਾਲ ਸਿੰਘ ਗਾਂਧੀ ਨੇ ਕਿਹਾ ਕਿ ਟਰੱਕ ਯੂਨੀਅਨ ਬਹਾਲ ਹੋਣ ਨਾਲ ਉਹਨਾਂ ਦਾ ਰੁਜ਼ਗਾਰ ਮੁੜ ਲੀਹ ਉਤੇ ਆ ਗਿਆ ਹੈ। ਇਸ ਨਾਲ ਬਰਨਾਲਾ ਦੇ ਕਰੀਬ 1200 ਟਰੱਕ ਆਪਰੇਟਰਾਂ ਅਤੇ ਉਹਨਾਂ ਨਾਲ ਜੁੜੇ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਜਿਸ ਕਰਕੇ ਉਹ ਟਰੱਕ ਯੂਨੀਅਨਾਂ ਬਹਾਲ ਕਰਨ ਲਈ ਕੇਵਲ ਸਿੰਘ ਢਿੱਲੋਂ, ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਕੇਵਲ ਸਿੰਘ ਢਿੱਲੋਂ ਦਾ ਡੱਟ ਕੇ ਸਾਥ ਦੇਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!