Udaan News24

Latest Online Breaking News

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ,ਮੋਗਾ ਤੋਂ ਹੀ ਲੜੇਗੀ ਚੋਣ

10 ਜਨਵਰੀ 2022- ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉਸ ਤੋਂ ਪਹਿਲਾ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ ਹੋ ਗਈ ਹੈ। ਮਾਲਵਿਕਾ ਸੂਦ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਵੱਲੋਂ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ। ਮੋਗਾ ਵਿਖੇ ਸੂਦ ਦੇ ਘਰ ਸੀਐਮ ਚੰਨੀ ਅਤੇਉੱ ਨਵਜੋਤ ਸਿੱਧੂ ਪਹੁੰਚੇ। ਜਿੱਥੇ ਉਨ੍ਹਾਂ ਨੇ ਸੂਦ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।, ਪਿਛਲੇ ਕੁੱਝ ਕੁ ਦਿਨਾਂ ਤੋਂ ਜਿਹੜੀਆਂ ਚਰਚਾਵਾਂ ਮੀਡੀਆ ਵਿੱਚ ਚੱਲ ਰਹੀਆਂ ਸਨ ਕਿ, ਮਾਲਵਿਕਾ ਸੂਦ ਕਾਂਗਰਸ ਵਿੱਚ ਸ਼ਾਮਲ ਹੋ ਸਕਦੀ ਹੈ, ਉਹ ਚਰਚਾਵਾਂ ਸੱਚ ਸਾਬਤ ਹੋ ਗਈਆਂ ਹਨ। ਪੱਤਰਕਾਰਾਂ ਦੇ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁਸ਼ਟੀ ਕੀਤੀ ਕਿ, ਮਾਲਵਿਕਾ ਸੂਦ ਮੋਗਾ ਤੋਂ ਹੀ ਚੋਣ ਲੜੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!