Udaan News24

Latest Online Breaking News

ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਸਮੂਹ ਦੇ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ISYF ਸਮੂਹ ਦੇ 6 ਕਾਰਕੁੰਨ ਗ੍ਰਿਫਤਾਰ

ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਸਮੂਹ ਦੇ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਪਠਾਨਕੋਟ ਆਰਮੀ ਕੈਂਪ ‘ਤੇ ਹੋਏ ਹਮਲੇ ਸਮੇਤ ਹੈਂਡ ਗ੍ਰੇਨੇਡ ਹਮਲਿਆਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਡੀਜੀਪੀ ਪੰਜਾਬ ਵੀਕੇ ਭਾਵਰਾ ਨੇ ਦੱਸਿਆ ਕਿ ਐਸਬੀਐਸ ਨਗਰ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (.30 ਬੋਰ) ਦੇ ਨਾਲ-ਨਾਲ ਜਿੰਦਾ ਗੋਲੀਆਂ ਅਤੇ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਉਰਫ ਮੰਤਰੀ ਪਿੰਡ ਲਖਨਪਾਲ, ਗੁਰਵਿੰਦਰ ਸਿੰਘ ਉਰਫ ਗਿੰਦੀ, ਪਰਮਿੰਦਰ ਕੁਮਾਰ ਉਰਫ ਰੋਹਿਤ ਪਿੰਡ ਖਰਲ, ਰਜਿੰਦਰ ਸਿੰਘ ਉਰਫ ਮੱਲ੍ਹੀ ਉਰਫ ਨਿੱਕੂ ਪਿੰਡ ਗੁੰਨੂਪੁਰ, ਹਰਪ੍ਰੀਤ ਪਿੰਡ ਗੋਤਪੋਕਰ ਤੇ ਰਮਨ ਕੁਮਾਰ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋ ਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਪਠਾਨਕੋਟ ਵਿਖੇ ਹੈਂਡ ਗ੍ਰੇਨੇਡ ਸੁੱਟੇ ਸਨ, ਇੱਕ 11 ਨਵੰਬਰ 2021 ਨੂੰ ਚੱਕੀ ਪੁੱਲ ਨੇੜੇ ਰਾਤ 9:30 ਵਜੇ ਦੇ ਕਰੀਬ, ਜਦਕਿ ਦੂਜਾ ਗ੍ਰੇਨੇਡ ਹਮਲਾ 21 ਨਵੰਬਰ, 2021 ਨੂੰ ਰਾਤ 9 ਵਜੇ ਦੇ ਕਰੀਬ ਤ੍ਰਿਵੇਣੀ ਦੁਆਰ, 21-ਉਪ ਖੇਤਰ, ਪਠਾਨਕੋਟ ਦੇ ਬਾਹਰ ਹੋਇਆ। ਪੁਲਿਸ ਸਟੇਸ਼ਨ ਪਠਾਨਕੋਟ ਡਵੀਜ਼ਨ 2 ਅਤੇ ਡਵੀਜ਼ਨ 1 ਵਿੱਚ ਕ੍ਰਮਵਾਰ ਵੱਖਰੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ISYF (ਰੋਡੇ) ਦੇ ਚੀਫ਼ ਲਖਬੀਰ ਸਿੰਘ ਰੋਡੇ ਅਤੇ ਉਸ ਦੇ ਨਜ਼ਦੀਕੀ ਸਾਥੀਆਂ ਸੁਖਮੀਤਪਾਲ ਸਿੰਘ ਉਰਫ਼ ਸੁੱਖ ਭਿਖਾਰੀਵਾਲ ਅਤੇ ਸੁਖਪ੍ਰੀਤ ਉਰਫ਼ ਸੁੱਖ ਦੇ ਸੰਪਰਕ ਵਿੱਚ ਸਨ ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਬਰਾਮਦ ਕੀਤੇ ਗਏ ਹੈਂਡ ਗ੍ਰਨੇਡ, ਹਥਿਆਰ ਅਤੇ ਗੋਲਾ ਬਾਰੂਦ ਦਾ ਪਲਾਨ ਲਖਬੀਰ ਰੋਡੇ ਦੁਆਰਾ ਬਣਾਇਆ ਗਿਆ ਸੀ ਅਤੇ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਪੁਲਿਸ ਅਤੇ ਰੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਆਦਿ ‘ਤੇ ਹਮਲੇ ਕਰਨ ਲਈ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਪਠਾਨਕੋਟ ਵਿੱਚ ਦੋ ਵਾਰ ਹੱਥਗੋਲੇ ਸੁੱਟਣ ਦੀ ਗੱਲ ਵੀ ਕਬੂਲੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!