Udaan News24

Latest Online Breaking News

ਰੁਲਦੂ ਸਿੰਘ ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ

12 ਜਨਵਰੀ 2022 – ਸੰਯੁਕਤ ਸਮਾਜ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ। ਉਹ ਦਿੱਲੀ ਕਿਸਾਨ ਮੋਰਚੇ ’ਚ ਵੀ ਡਟੇ ਰਹੇ ਸਨ। ਮਾਨਸਾ ਦੇ ਪੇਂਡੂ ਖੇਤਰਾਂ ਤੇ ਕਿਸਾਨੀ ਸਫਾਂ ’ਚ ਉਨ੍ਹਾਂ ਦਾ ਚੰਗਾ ਖਾਸਾ ਜਨ-ਆਧਾਰ ਹੈ ਅਤੇ ਉਨ੍ਹਾਂ ਦੀ ਸ਼ਹਿਰ ’ਚ ਵੀ ਚੰਗੀ ਪਕੜ ਹੈ। ਉਨ੍ਹਾਂ ਨੂੰ ਦਿੱਲੀ ਕਿਸਾਨ ਸੰਘਰਸ਼ ਕਮੇਟੀ ਦਾ ਆਗੂ ਵੀ ਹੋਣ ਕਾਰਨ ਵੀ ਫਾਇਦਾ ਮਿਲ ਸਕਦਾ ਹੈ। ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨੇ ਆਪਸ ਵਿਚ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕਰ ਕੇ ਅਗਲੇ ਦਿਨਾਂ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਜਾਣ ਵਾਲੇ ਮੁੱਖ ਐਲਾਨਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਜਰੀ-ਰੇਤਾ, ਟਰਾਂਸਪੋਰਟ, ਕੇਬਲ ਅਤੇ ਸ਼ਰਾਬ ਦਾ ਕੌਮੀਕਰਨ ਕੀਤਾ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!