ਐਸ ਆਈ ਟੀ ਅੱਗੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ
12 ਜਨਵਰੀ, 2022: ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਸ਼ੇ ਦੇ ਮਾਮਲੇ ਚ ਉਹਨਾਂ ਖਿਲਾਫ ਦਰਜ ਕੇਸ ਦੇ ਮਾਮਲੇ ਵਿਚ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਵੇਰੇ 11 ਵਜੇ ਐਸ ਆਈ ਟੀ ਅੱਗੇ ਪੇਸ਼ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਅਦਾਲਤੀ ਹੁਕਮਾਂ ਦਾ ਸਨਮਾਨ ਕਰਦਿਆਂ ਤੇ ਸਤਿਕਾਰ ਕਰਦਿਆਂ 11 ਵਜੇ ਤੋਂ ਪਹਿਲਾਂ ਐਸ ਆਈ ਟੀ ਅੱਗੇ ਪੇਸ਼ ਹੋਏ ਹਨ।