Udaan News24

Latest Online Breaking News

ਅੰਮ੍ਰਿਤਸਰ ‘ਚ ਵੱਡੀ ਮਾਤਰਾ ‘ਚ ਵਿਸਫੋਟਕ ਪਦਾਰਥ ਬਰਾਮਦ

ਅੰਮ੍ਰਿਤਸਰ : ਪੰਜਾਬ ‘ਚ ਇਕ ਵਾਰ ਫਿਰ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮਯਾਬ ਕੀਤਾ ਹੈ। ਪੁਲਿਸ ਨੂੰ ਵੱਡੀ ਕਾਮਯਾਬੀ ਤਹਿਤ ਅੰਮ੍ਰਿਤਸਰ  ‘ਚ 4-5 ਕਿਲੋ ਵਿਸਫੋਟਕ ਪਦਾਰਥ ਮਿਲਿਆ ਹੈ। ਜਾਣਕਾਰੀ ਮੁਤਾਬਿਕ ਧਨੋਆ ਕਲਾਂ ‘ਚ ਇੰਨੀ ਵੱਡੀ ਮਾਤਰਾ ‘ਚ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਹੈ। ਫਿਲਹਾਲ ਸਪੈਸ਼ਲ ਟਾਸਕ ਫੋਰਸ ਨੇ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਗੁਰਦਾਸਪੁਰ ਵਿੱਚ ਵੀ ਆਰਡੀਐਕਸ ਬਰਾਮਦ ਹੋਇਆ ਸੀ। ਇਸ ਦੇ ਨਾਲ ਹੀ ਪਿਛਲੇ ਸਾਲ ਦਸੰਬਰ ‘ਚ ਲੁਧਿਆਣਾ ਸਥਿਤ ਕੋਰਟ ਕੰਪਲੈਕਸ  ‘ਚ ਧਮਾਕਾ ਹੋਇਆ ਸੀ। ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ 2022  ਲਈ ਵੋਟਾਂ ਪੈਣੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਐੱਸਐੱਸਪੀ ਰਾਕੇਸ਼ ਕੌਲ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਜਿਸ ਥਾਂ ਤੋਂ ਵਿਸਫੋਟਕ ਬਰਾਮਦ ਹੋਇਆ ਹੈ, ਉਹ ਭਾਰਤ-ਪਾਕਿਸਤਾਨ ਸਰਹੱਦ ਤੋਂ ਕੁਝ ਦੂਰੀ ‘ਤੇ ਸਥਿਤ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਮੌਕੇ ‘ਤੇ ਭਾਰੀ ਸੁਰੱਖਿਆ ਬਲ ਤਾਇਨਾਤ ਹੈ। ਪੁਲਿਸ ਵੱਲੋਂ ਕਥਿਤ ਦੋਸ਼ੀਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲ ਹੀ ਦੇ ਸਮੇਂ ਵਿਚ ਪੰਜਾਬ ਵਿਚ ਕਈ ਵਾਰ ਵਿਸਫੋਟਕ ਬਰਾਮਦ ਹੋਣ ਦੀਆਂ ਖਬਰਾਂ ਆਈਆਂ ਹਨ।ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਤੋਂ ਇੱਕ ਕਿਲੋਗ੍ਰਾਮ ਆਰਡੀਐਕਸ ਵਿਸਫੋਟਕ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਖਵਿੰਦਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਐਤਵਾਰ ਨੂੰ ਗੁਰਦਾਸਪੁਰ ਜ਼ਿਲੇ ਦੇ ਦੀਨਾਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਸ ਨੇ ਵਿਸਫੋਟਕ ਬਾਰੇ ਦੱਸਿਆ ਅਤੇ ਫਿਰ ਇਕ ਕਿਲੋ ਆਰਡੀਐਕਸ ਬਰਾਮਦ ਹੋਇਆ।

ਪੰਜਾਬ ਦੇ ਦੀਨਾਨਗਰ ਤੋਂ ਇੱਕ ਕਿਲੋ ਆਰਡੀਐਕਸ ਬਰਾਮਦ ਹੋਣ ਤੋਂ ਦੋ ਦਿਨ ਬਾਅਦ ਹੀ ਪੁਲਿਸ ਨੇ ਸੂਬੇ ਦੇ ਗੁਰਦਾਸਪੁਰ ਵਿੱਚ ਇੱਕ ਟਿਫਿਨ ਬੰਬ ਅਤੇ ਚਾਰ ਗ੍ਰਨੇਡ ਬਰਾਮਦ ਕੀਤੇ ਹਨ। ਤਤਕਾਲੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਸੀ ਕਿ ਵੀਰਵਾਰ ਨੂੰ ਜ਼ਿਲ੍ਹੇ ਦੇ ਪਿੰਡ ਸਲੇਮਪੁਰ ਅਰਾਈਆਂ ਨੇੜੇ ਟੀ-ਪੁਆਇੰਟ ‘ਤੇ ਜਾਂਚ ਦੌਰਾਨ ਗੁਰਦਾਸਪੁਰ ਸਦਰ ਥਾਣਾ ਇੰਚਾਰਜ ਨੂੰ ਸੜਕ ਕਿਨਾਰੇ ਝਾੜੀਆਂ ‘ਚ ਇੱਕ ਸ਼ੱਕੀ ਬੋਰੀ ਪਈ ਮਿਲੀ। ਸਹੋਤਾ ਨੇ ਦੱਸਿਆ ਕਿ ਜਾਂਚ ਕਰਨ ‘ਤੇ ਉਨ੍ਹਾਂ ਨੂੰ ਗ੍ਰਨੇਡ ਅਤੇ ਇਕ ਟਿਫਿਨ ਬੰਬ ਮਿਲਿਆ ਹੈ। ਸਹੋਤਾ ਨੇ ਦੱਸਿਆ ਕਿ ਸਰਹੱਦੀ ਜ਼ਿਲੇ ‘ਚੋਂ ਹਾਲ ਹੀ ‘ਚ ਆਰ.ਡੀ.ਐਕਸ, ਗ੍ਰੇਨੇਡ ਅਤੇ ਪਿਸਤੌਲਾਂ ਦੀ ਬਰਾਮਦਗੀ ਨੂੰ ਦੇਖਦੇ ਹੋਏ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ‘ਚ ਥਾਣੇਦਾਰਾਂ ਵਲੋਂ ਪੂਰੇ ਜ਼ਿਲੇ ‘ਚ ‘ਨਾਕੇ’ ਲਗਾਏ ਗਏ ਹਨ। ਪੰਜਾਬ ਪੁਲਿਸ ਖਾਸ ਕਰਕੇ ਬਾਰਡਰ ਜ਼ਿਲ੍ਹਾ ਪੁਲਿਸ ਬਲ ਹਾਈ ਅਲਰਟ ‘ਤੇ ਹੈ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ‘ਤੇ ਰਾਤ ਸਮੇਂ ਡਿਊਟੀ ‘ਤੇ ਰਹਿੰਦਿਆਂ ਕਾਰਵਾਈ ਕੀਤੀ ਜਾ ਰਹੀ ਹੈ। ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਏਡੀਜੀਪੀ ਰੈਂਕ ਦੇ ਕਈ ਅਧਿਕਾਰੀਆਂ ਨੂੰ ਸਰਹੱਦੀ ਜ਼ਿਲ੍ਹਿਆਂ ਦੀ ਵਿਸ਼ੇਸ਼ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!