Udaan News24

Latest Online Breaking News

ਸਾਡੀ ਪਾਰਟੀ 19 ਤੋਂ 20 ਸੀਟਾਂ ‘ਤੇ ਚੋਣਾਂ ਲੜੇਗੀ ਅਤੇ ਉਮੀਦ ਹੈ ਕਿ 12 ਤੋਂ 15 ਉਮੀਦਵਾਰ ਜਿੱਤ ਪ੍ਰਾਪਤ ਕਰੇਗੀ-ਢੀਂਡਸਾ

ਚੰਡੀਗੜ੍ਹ:  ਪੰਜਾਬ ਚੋਣਾਂ ਦੇ ਮੱਦੇਨਜ਼ਰ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਗਠਜੋੜ ਪਾਰਟੀ ਭਾਜਪਾ  ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ  ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਸੁਖਦੇਵ ਸਿੰਘ ਢੀਂਡਸਾ  ਨੇ ਦੱਸਿਆ ਕਿ ਉਨ੍ਹਾਂ ਦੀ ਸ਼ਾਹ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਗੱਲਬਾਤ ਹੋਈ ਅਤੇ ਪੰਜਾਬ ਚੋਣਾਂ  ਵਿੱਚ ਗਠਜੋੜ ਵੱਜੋਂ ਉਨ੍ਹਾਂ ਦੀ ਪਾਰਟੀ ਨੂੰ ਮਿਲਣ ਵਾਲੀਆਂ ਸੀਟਾਂ ‘ਤੇ ਵੀ ਚਰਚਾ ਹੋਈ। ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਵੀਰਵਾਰ ਸ਼ਾਮ ਨੂੰ ਮੁਲਾਕਾਤ ਹੋਈ, ਜਿਸ ਦੌਰਾਨ ਪੰਜਾਬ ਦੇ ਕਈ ਮੁੱਦਿਆਂ ‘ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਵੰਡ ਬਾਰੇ ਵੀ ਗੱਲਬਾਤ ਹੋਈ। ਢੀਂਡਸਾ ਨੇ ਕਿਹਾ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਗਠਜੋੜ ਨੇ ਜਿਹੜੀ ਕਮੇਟੀ ਬਣਾਈ ਹੈ, ਉਸ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜਾ ਉਮੀਦਵਾਰ ਜਿੱਤ ਸਕੇਗਾ, ਉਸ ਨੂੰ ਹੀ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਕੋਟਾ ਸਿਸਟਮ ਨਹੀਂ ਹੈ ਕਿ ਕਿਸ ਨੂੰ ਕਿੰਨੀਆਂ ਸੀਟਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 19 ਤੋਂ 20 ਸੀਟਾਂ ‘ਤੇ ਚੋਣਾਂ ਲੜੇਗੀ ਅਤੇ ਉਮੀਦ ਹੈ ਕਿ 12 ਤੋਂ 15 ਉਮੀਦਵਾਰ ਜਿੱਤ ਪ੍ਰਾਪਤ ਕਰਕੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਵੱਜੋਂ ਨਹੀਂ ਉਤਰਨਗੇ, ਹਾਲਾਂਕਿ ਉਨ੍ਹਾਂ ਦਾ ਮੁੰਡਾ ਪਰਮਿੰਦਰ ਸਿੰਘ ਢੀਂਡਸਾ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਵੀ ਦੋ-4 ਦਿਨਾਂ ਵਿੱਚ ਜਾਰੀ ਹੋ ਜਾਵੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!