Udaan News24

Latest Online Breaking News

ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਛੱਡੀ

14 ਜਨਵਰੀ 2022 – ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਆਪਣਾ ਕੈਬਨਿਟ ਰੈਂਕ, ਚੇਅਰਮੈਨੀ ਅਤੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮਾਨ ਪਿਛਲੇ 50 ਸਾਲ ਤੋਂ ਪਾਰਟੀ ਦੇ ਵਫ਼ਾਦਾਰ ਰਹੇ ਅਤੇ ਪੰਜਾਬ ਦੀ ਦਲਿਤ ਸਿਆਸਤ ਦਾ ਇਕ ਵੱਡਾ ਹਨ ਅਤੇ ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਜਾਣਕਾਰੀ ਮੁਤਾਬਿਕ 1985, 1992 ਤੇ 2002 ‘ਚ ਫਗਵਾੜਾ ਤੋਂ ਵਿਧਾਇਕ ਰਹਿ ਚੁੱਕੇ ਹਨ। ਮਾਨ ਪੰਜਾਬ ਵਿਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਮੰਤਰੀ ਵੀ ਰਹਿ ਚੁੱਕੇ ਹਨ। ਮਾਨ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਡਾ.ਬੀ.ਆਰ.ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫ਼ਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਫ਼ੈਸਲੇ ਤੋਂ ਦੁਖ਼ੀ ਸਨ, ਜਿਸ ਕਾਰਨ ਉਹਨਾਂ ਵੱਲੋਂ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!