ਜੋਗਿੰਦਰ ਸਿੰਘ ਮਾਨ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ

ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਫਗਵਾੜਾ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ। ਅਸਤੀਫਾ ਦੇਣ ਸਮੇਂ ਜੋਗਿੰਦਰ ਮਾਨ ਨੇ ਕਿਹਾ ਕਿ ਕਾਂਗਰਸ ਵੱਲੋਂ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਉਹ ਦੁਖੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕੈਪਟਨ ਤੇ ਸਿੱਧੂ ਵਰਗੇ ਮਹਾਰਾਜਿਆਂ, ਅਮੀਰਾਂ ਤੇ ਮੌਕਾਪ੍ਰਸਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਪਾਰਟੀ ਵਿੱਚ ਪਨਾਹ ਦੇਣ ਕਾਰਨ ਉਨ੍ਹਾਂ ਦਾ ਜ਼ਮੀਰ ਹੁਣ ਪਾਰਟੀ ’ਚ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ।
ਕਾਂਗਰਸ ਨੂੰ ਵੱਡਾ ਝੱਟਕਾ!
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦਾ ਹੱਥ ਛੱਡ ਫਗਵਾੜਾ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ 'ਆਪ' ਦੇ ਕੌਮੀ ਕਨਵੀਨਰ @ArvindKejriwal ਦੀ ਅਗਵਾਈ ਵਿੱਚ ਹੋਏ 'ਆਪ' 'ਚ ਸ਼ਾਮਿਲ। pic.twitter.com/34DtRthY0X
— AAP Punjab (@AAPPunjab) January 15, 2022