ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਇਕ ਰਹੱਸਮਈ ਗੋਲੀਬਾਰੀ ਦੀ ਘਟਨਾ ‘ਚ ਦੋ ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਵੀਰਵਾਰ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ‘ਤੇ ਇਕ ਰਹੱਸਮਈ ਗੋਲੀਬਾਰੀ ਦੀ ਘਟਨਾ ‘ਚ ਦੋ ਜਵਾਨ ਸ਼ਹੀਦ ਹੋ ਗਏ। ਫ਼ੌਜ ਦੀ 14 ਪੰਜਾਬ ਯੂਨਿਟ ਦੇ ਦੋ ਜਵਾਨਾਂ ਸਰਬਜੀਤ ਸਿੰਘ ਤੇ ਨਵਰਾਜ ਸਿੰਘ ਦੀ ਮੌਤ ਹੋਈ ਹੈ। ਉਨ੍ਹਾਂ ‘ਚ ਨਵਰਾਜ ਸਿੰਘ ਜ਼ਿਲ੍ਹਾ ਪਟਿਆਲਾ ਦੇ ਭਾਦਸੋਂ ਥਾਣੇ ਦੇ ਪਿੰਡ ਖੇੜੀ ਜੱਟਾਂ ਦਾ ਰਹਿਣ ਵਾਲਾ ਸੀ। ਨਵਰਾਜ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਖੇੜੀ ਜੱਟਾਂ ਪਿਛਲੇ 6 ਕੁ ਸਾਲ ਪਹਿਲਾਂ ਫ਼ੌਜ ਵਿਚ ਭਰਤੀ ਹੋਇਆ ਸੀ ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ ਨੂੰ ਅਚਾਨਕ ਸਰਹੱਦ ‘ਤੇ ਗੋਲੀਬਾਰੀ ਦੀ ਆਵਾਜ਼ ਆਈ। ਉਸੇ ਸਮੇਂ ਜਵਾਨ ਅਤੇ ਫੌਜ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਦੋ ਜਵਾਨਾਂ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ। ਇਨ੍ਹਾਂ ਦੇ ਨਾਂ ਸਰਬਜੀਤ ਸਿੰਘ ਅਤੇ ਸਿਪਾਹੀ ਨਵਰਾਜ ਸਿੰਘ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਦੋਵਾਂ ਨੂੰ ਨੇੜਲੇ ਫੌਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ।