Udaan News24

Latest Online Breaking News

ਮੇਰੇ  ਹਰ ਕੰਮ ‘ਚ ਰੁਕਾਵਟਾਂ ਆਉਂਦੀਆਂ ਨੇ ਮੇਰਾ ਕੋਈ ਵੀ ਕੰਮ ਆਮ ਤਰੀਕੇ ਨਾਲ ਹੁੰਦਾ ਹੀ ਨਹੀਂ-ਮੂਸੇਵਾਲਾ

ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਮੋਗਾ ਅਤੇ ਮਾਨਸਾ ਵਿਧਾਨ ਸਭਾ ਹਲਕਿਆਂ ‘ਚ ਵੀ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਦਕਿ ਕਾਂਗਰਸ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦੇ ਦਿੱਤੀ ਹੈ ਕਿਹਾ ਜਾ ਸਕਦਾ ਹੈ ਕਿ ਤਿੱਖੇ ਵਿਰੋਧ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਮਾਨਸਾ ਤੋਂ ਸਿੱਧੂ ਨੂੰ ਹੀ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਦੌਰਾਨ ਦੂਜੇ ਪਾਸੇ ਮੋਗਾ ਤੋਂ ਹਰਜੋਤ ਕਮਲ ਦੀ ਥਾਂ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਮਾਨਸਾ ਤੋਂ ਮੌਜੂਦਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਵੀ ਸਿੱਧੂ ਮੂਸੇਵਾਲੇ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ। ਪਰ ਇਸ  ਟਿਕਟ ਮਿਲਣ ਤੋਂ ਬਾਅਦ ਸਿੱਧੂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ  ਹਰ ਕੰਮ ‘ਚ ਰੁਕਾਵਟਾਂ ਆਉਂਦੀਆਂ ਨੇ ਮੇਰਾ ਕੋਈ ਵੀ ਕੰਮ ਆਮ ਤਰੀਕੇ ਨਾਲ ਹੁੰਦਾ ਹੀ ਨਹੀਂ। ਮੇਰਾ ਤਾਂ ਹਰ ਕੰਮ ਖੜਕੇ-ਦੜਕੇ ਨਾਲ ਹੀਹੁੰਦਾ ਹੈ। ਹੁਣ ਮੇਰਾ ਤਾਂ ਸੁਭਾਅ ਹੀ ਇਸ ਤਰ੍ਹਾਂ ਦਾ ਹੋ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਇਸ ਵਾਰ ਵੀ ਫਤਹਿ ਹਾਸਲ ਕਰਾਂਗੇ। ਫਿਲਹਾਲ ਗੁਰੂ ਘਰ ਸ਼ੁਕਰਾਨਾ ਕਰਨ ਜਾ ਰਹੇ ਹਾਂ।” ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਨਤੀਜੇ 10 ਮਾਰਚ ਨੂੰ ਆਉਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!