Udaan News24

Latest Online Breaking News

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਅਦ 38.93 ਕਰੋੜ ਦੀ ਕੀਮਤ ਦਾ ਫੜਿਆ ਨਸ਼ਾ

ਪੰਜਾਬ ਵਿਚ ਡਰੱਗਜ਼ ਵੱਡਾ ਮੁੱਦਾ ਹੈ। ਨਸ਼ੇ ਨੂੰ ਬੜਾਵਾ ਦੇਣ ਲਈ ਸਿਆਸੀ ਜੰਗ ਚੱਲ ਰਹੀ ਹੈ। ਵੋਟਰਾਂ ਨੂੰ ਲੁਭਾਉਣ ਲਈ ਨਸ਼ੇ ਦਾ ਸਹਾਰਾ ਲੈਣ ਦੀ ਵੀ ਸ਼ੰਕਾ ਹੈ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦੇ ਦਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਅਦ 38.93 ਕਰੋੜ ਦੀ ਕੀਮਤ ਦਾ ਨਸ਼ਾ ਫੜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 81 ਲੱਖ ਕੀਮਤ ਦੀ 2.72 ਲੱਖ ਲੀਟਰ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ 40.31 ਕਰੋੜ ਦਾ ਸਾਮਾਨ ਜ਼ਬਤ ਕੀਤਾ ਜਾ ਚੁੱਕਾ ਹੈ। ਇਸ ਵਿਚ 14 ਲੱਖ ਦੀ ਨਕਦੀ ਵੀ ਸ਼ਾਮਲ ਹੈ। ਪੰਜਾਬ ਵਿਚ 2222 ਲੋਕਾਂ ਦੀ ਪਛਾਣ ਕੀਤੀ ਗਈ ਹੈ ਜੋ ਗੜਬੜੀ ਫੈਲਾ ਸਕਦੇ ਹਨ।ਇਨ੍ਹਾਂ ਵਿਚੋਂ 893 ਉਤੇ ਕਾਰਵਾਈ ਕੀਤੀ ਜਾ ਚੁੱਕੀ ਹੈ।ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਚੋਣ ਵਿਚ ਨਸ਼ੇ ਨੂੰ ਰੋਕਣ ਲਈ ਰੋਡਮੈਪ ਮੰਗਿਆ ਸੀ। ਪੰਜਾਬ ਸਰਕਾਰ ਨੇ ਵੀ ਸਵਾਲ ਪੁੱਛੇ ਕਿ ਉਨ੍ਹਾਂ ਨੇ ਪੰਜਾਬ ਵਿਚ ਨਸ਼ੇ ਨੂੰ ਲੈ ਕੇ ਕੋਈ ਸਟੱਡੀ ਕਰਵਾਈ ਹੈ ਤਾਂ ਇਸ ਦੀ ਰਿਪੋਰਟ ਹਾਈਕੋਰਟ ਨੂੰ ਦਿੱਤੀ। ਡਾ. ਰਾਜੂ ਨੇ ਦੱਸਿਆ ਕਿ ਚੋਣਾਂ ਦੇ ਲਿਹਾਜ਼ ਨਾਲ ਪੰਜਾਬ ਵਿਚ 1064 ਸੰਵੇਦਨਸ਼ੀਲ ਥਾਵਾਂ ਚੁਣੀਆਂ ਗਈਆਂ ਹਨ ਜਿਥੇ ਸੁਰੱਖਿਆ ਦੇ ਸਖਤ ਇੰਤਜ਼ਾਮ ਹਨ। ਪੁਲਿਸ ਦੀ ਮਦਦ ਨਾਲ ਸੂਬੇ ਵਿਚ 3692 ਨਾਕੇ ਲਗਾਏ ਜਾ ਚੁੱਕੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!