ਮੁੱਖ ਮੰਤਰੀ ਚੰਨੀ ਦਾ ਭਰਾ ਕਾਂਗਰਸੀ ਉਮੀਦਵਾਰ ਖਿਲਾਫ ਲੜੇਗਾ ਚੋਣ, ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਕਰ ਦਿੱਤਾ ਐਲਾਨ

16 ਜਨਵਰੀ, 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਕਿਉਂਕਿ ਕਾਂਗਰਸ ਨੇ ਇਸ ਸੀਟ ਤੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਉਮੀਦਵਾਰ ਐਲਾਨਿਆ ਹੈ। ਪਿਛਲੇ ਮਹੀਨੇ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।