Udaan News24

Latest Online Breaking News

  ਸੂਬੇ ਦੀ  ਤਰੱਕੀ ਲਈ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ  -ਸਿਕੰਦਰ ਸਿੰਘ ਮਲੂਕਾ

16 ਜਨਵਰੀ 2022-ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਜਦ ਭਗਤਾ ਭਾਈਕਾ ਤੋਂ ਵੱਖ ਵੱਖ ਪਾਰਟੀਆਂ ਨਾਲ ਸਬੰਧਤ 7 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ l ਸਿਕੰਦਰ ਸਿੰਘ ਮਲੂਕਾ ਵੱਲੋਂ  ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ  ਤਰਸੇਮ ਲਾਲ ਦੀਪਕ ਕੁਮਾਰ ਸਤੀਸ਼ ਕੁਮਾਰ ਬਿੱਟੂ ਅੰਮ੍ਰਿਤਪਾਲ ਰਣਜੀਤ ਕੁਮਾਰ  ਗੋਪਾਲ ਕ੍ਰਿਸ਼ਨ ਜਗਸੀਰ ਅਰੋੜਾ ਅਤੇ ਰਾਮਸੂ ਗਰਗ  ਨੂੰ ਪਰਿਵਾਰ ਸਮੇਤ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ l ਮਲੂਕਾ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਵਾਲੀ ਸਰਕਾਰ ਬਣਾਉਣੀ ਲਾਜ਼ਮੀ ਹੈ l ਮਲੂਕਾ ਨੇ ਕਿਹਾ ਕਿ  ਝੂਠੀਆਂ ਸੋਹਾਂ ਦੇ ਸਹਾਰੇ ਸੂਬੇ ਦੀ ਸੱਤਾ ਤੇ ਕਾਬਜ਼ ਹੋਣ ਵਾਲੀ ਕਾਂਗਰਸ ਨੇ  ਲੋਕਾਂ ਨਾਲ ਕੀਤਾ ਗਿਆ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ l ਕਾਂਗਰਸ ਨੇ ਸਿਆਸੀ ਰੰਜਿਸ਼ ਅਧੀਨ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਕਰ ਦਿੱਤਾ l ਮਲੂਕਾ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ  ਲੋੜਵੰਦ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੱਟੇ ਗਏ ਨੀਲੇ ਕਾਰਡ ਮੁੜ ਬਹਾਲ ਕੀਤੇ ਜਾਣਗੇ l ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਜਾ ਰਿਹਾ ਹੈ l ਮਲੂਕਾ ਨੇ ਕਿਹਾ ਕਿ ਸਰਕਾਰ ਬਣਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ13 ਨੁਕਾਤੀ ਪ੍ਰੋਗਰਾਮ ਦੇ ਲਾਗੂ ਹੋਣ ਨਾਲ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਮਿਲਣਗੀਆਂ l ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਰਾਕੇਸ਼ ਗੋਇਲ ਸੁਖਜਿੰਦਰ ਖਾਨਦਾਨ ਕੌਂਸਲਰ ਰਘਵੀਰ ਸਿੰਘ  ਅਤੇ ਇਸਤਰੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਕੌਰ ਬਰਾੜ ਹਾਜ਼ਰ ਸਨ l ਪ੍ਰੈੱਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ  l

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!