Udaan News24

Latest Online Breaking News

ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਲਈ ਕਰਨਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ  ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਸੋਮਵਾਰ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਾਰੇ ਸ਼ੰਕੇ ਦੂਰ ਹੋ ਜਾਣਗੇ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ ਅਤੇ ਲੋਕਾਂ ਤੋਂ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦੇ ਨਾਂ ਦਾ ਅਧਿਕਾਰਤ ਐਲਾਨ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰਾਂ ‘ਤੇ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦਾ ਐਲਾਨਿਆ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਲੋਕ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!