ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣ ਹੋਣ ਜਾ ਰਹੀਆਂ ਹਨ। ਪਰ ਉਸ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕਰਦਿਆਂ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਮਾਨ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ। ਆਪ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਪਣਾ CM ਉਮੀਦਵਾਰ ਐਲਾਨ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਤੁਹਾਡਾ ਮੁੱਖ ਮੰਤਰੀ ਹੋਵੇਗਾ ਭਗਵੰਤ ਮਾਨ, ਇਹ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਕੀਤਾ ਹੈ। ਭਗਵੰਤ ਮਾਨ ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਹੋਣ ਦੇ ਨਾਲ-ਨਾਲ ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਸੰਸਦ ਮੈਂਬਰ ਵੀ ਹਨ। ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਨੇ ਜਨਤਕ ਵੋਟਿੰਗ ਵਿੱਚ ਆਪਣੀ ਵੋਟ ਪਾਈ ਸੀ, ਜਿਨ੍ਹਾਂ ਵਿੱਚੋਂ 93.3 ਫੀਸਦੀ ਨੇ ਭਗਵੰਤ ਮਾਨ ਦਾ ਨਾਂ ਲਿਆ ਸੀ। ਜਦਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਨਾਂ ਦੂਜੇ ਨੰਬਰ ‘ਤੇ ਸੀ। ਦੱਸ ਦੇਈਏ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ। ਕੇਜਰੀਵਾਲ ਮੁਤਾਬਿਕ ‘ਆਪ’ ਦੇ ਸਰਵੇ ‘ਚ ਵੀ ਸਿੱਧੂ ਨੂੰ 3.6 ਫੀਸਦੀ ਵੋਟਾਂ ਮਿਲੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਵੀ ਸੀਐਮ ਬਣਾਉਣ ਲਈ ਕਈਆਂ ਨੇ ਵੋਟਾਂ ਪਾਈਆਂ ਪਰ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਮੈਂ ਪੰਜਾਬ ਵਿੱਚ ਸੀਐਮ ਉਮੀਦਵਾਰ ਨਹੀਂ ਬਣਾਂਗਾ।
व्हाट्सप्प आइकान को दबा कर इस खबर को शेयर जरूर करें
Please Share This News By Pressing Whatsapp Button