Udaan News24

Latest Online Breaking News

ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਗੋਆ ਚ ਅਮਿਤ ਪਾਲੇਕਰ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ

ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅੱਜ ਗੋਆ ਵਿੱਚ ਵੀ ਵਿਧਾਨ ਸਭਾ ਚੋਣਾਂ ਲਈ ਸੀ.ਐੱਮ. ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅਮਿਤ ਪਾਲੇਕਰ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਹੈ। ਇਹ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 40 ਸੀਟਾਂ ‘ਤੇ ਚੋਣ ਲੜੇਗੀ। ਅਮਿਤ ਪੇਸ਼ੇ ਤੋਂ ਵਕੀਲ ਹਨ ਪਰ ਸਮਾਜਿਕ ਕੰਮਾਂ ਵਿੱਚ ਕਾਫੀ ਸਰਗਰਮ ਰਹਿੰਦੇ ਹਨ। ਇਹੀ ਕਾਰਨ ਹੈ ਕਿ ਗੋਆ ‘ਚ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ। ਉਹ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਉਹ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਕਈ ਵਾਰ ਆਵਾਜ਼ ਉਠਾ ਚੁੱਕੇ ਹਨ। ਕੇਜਰੀਵਾਲ ਮੰਗਲਵਾਰ ਨੂੰ ਗੋਆ ਪਹੁੰਚੇ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!