Udaan News24

Latest Online Breaking News

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਉਨ੍ਹਾਂ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।  ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਕਾਫੀ ਸਰਗਰਮ ਹਨ ਤੇ ਉਹ ਲਗਾਤਾਰ ਆਪਣੇ ਗ੍ਰਹਿ ਮੈਦਾਨ ਲੰਬੀ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਸਨ। ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਟੈਸਟ ਕਰਵਾ ਰਹੇ ਹਾਂ ਅਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!