Udaan News24

Latest Online Breaking News

ਵਿਧਾਇਕ ਫਤਿਹਜੰਗ ਸਿੰਘ ਬਾਜਵਾ  ਕਾਦੀਆਂ ਤੋਂ ਨਹੀਂ ਲੜਨਗੇ ਚੋਣ

ਚੰਡੀਗੜ੍ਹ : ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ  ਕਾਦੀਆਂ ਤੋਂ ਚੋਣ ਨਹੀਂ ਲੜਨਗੇ। ਹਾਲ ਹੀ ਵਿੱਚ ਭਾਜਪਾ ਨੇ ਮੌਜੂਦਾ ਵਿਧਾਇਕ ਫਤਿਹ ਜੰਗ ਬਾਜਵਾ ਨੂੰ ਹਲਕਾ ਬਦਲ ਦਿੱਤਾ ਹੈ। ਹੁਣ ਫਤਿਹ ਜੰਗ ਦਾ ਮੁਕਾਬਲਾ ਆਪਣੇ ਭਰਾ ਪ੍ਰਤਾਪ ਬਾਜਵਾ(Pratap Bajwa) ਨਾਲ ਨਹੀਂ, ਬਲਕਿ ਉਹ ਕਿਸੇ ਹੋਰ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜਣਗੇ। ਭਾਜਪਾ  ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ, ਜਿਸ ਵਿੱਚ 30 ਤੋਂ 35 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕਾਦੀਆਂ ਤੋਂ ਕਾਂਗਰਸ ਦੀ ਸੀਟ ਤੋਂ ਵਿਧਾਇਕ ਬਣੇ ਫ਼ਤਹਿਜੰਗ ਬਾਜਵਾ ਨੇ ਦਿੱਲੀ ਵਿਖੇ ਬੀਜੇਪੀ ਦੇ ਸੀਨੀਅਰ ਆਗੂ ਤੇ ਪੰਜਾਬ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!