Udaan News24

Latest Online Breaking News

ਬਹੁਜਨ ਸਮਾਜ ਪਾਰਟੀ  ਨੇ ਆਪਣੇ 14 ਉਮੀਦਵਾਰ ਦਾ ਐਲਾਨੇ

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਚੋਣਾਂ  ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ  ਨੇ ਆਪਣੇ 14 ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਚੋਣਾਂ 2022 ਵਿੱਚ ਬਸਪਾ (BSP) ਦਾ ਅਕਾਲੀ ਦਲ  ਨਾਲ ਗਠਜੋੜ ਹੈ, ਜਿਸ ਤਹਿਤ ਪਾਰਟੀ ਦੇ ਹਿੱਸੇ 20 ਸੀਟਾਂ ਮਿਲੀਆਂ ਹਨ। ਬਸਪਾ ਨੇ 14 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸਤੋਂ ਪਹਿਲਾਂ ਬਸਪਾ ਅਤੇ ਅਕਾਲੀ ਦਲ ਵੱਲੋਂ 2 ਸੀਟਾਂ ਨੂੰ ਆਪਸ ਵਿੱਚ ਤਬਦੀਲ ਵੀ ਕੀਤਾ ਗਿਆ ਸੀ। ਸੂਚੀ ਅਨੁਸਾਰ ਫਗਵਾੜਾ ਵਿਧਾਨ ਸਭਾ ਹਲਕਾ ਤੋਂ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਖੁਦ ਚੋਣ ਜੰਗ ਵਿੱਚ ਉਤਰਨਗੇ। ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਵਿੱਚ ਨਵਾਂ ਸ਼ਹਿਰ ਤੋਂ ਡਾ. ਨਛੱਤਰ ਪਾਲ, ਪਾਇਲ ਤੋਂ ਡਾ. ਜਸਪ੍ਰੀਤ ਸਿੰਘ, ਭੋਆ ਤੋਂ ਰਾਕੇਸ਼ ਮਹਾਸ਼ਾ, ਪਠਾਨਕੋਟ ਤੋਂ ਜਯੋਤੀ ਭੀਮ, ਦੀਨਾਨਗਰ ਤੋਂ ਕਮਲਜੀਤ ਚਾਵਲਾ, ਕਪੂਰਥਲਾ ਤੋਂ ਦਵਿੰਦਰ ਸਿੰਘ ਢੈਪਈ, ਜਲੰਧਰ ਉਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ, ਉੜਮੁੜ ਟਾਂਡਾ ਤੋਂ ਲਖਵਿੰਦਰ ਸਿੰਘ ਲੱਖੀ, ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ, ਆਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬੱਸੀ ਪਠਾਣਾਂ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਅਤੇ ਰਾਏਕੋਟ ਤੋਂ ਬਲਵਿੰਦਰ ਸਿੰਘ ਸੰਧੂ ਦੇ ਨਾਂਅ ਐਲਾਨੇ ਗਏ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!