ਅਰਵਿੰਦ ਕੇਜਰੀਵਾਲ ਤੇ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਤੋ ਮੰਗੀ ਪ੍ਰਵਾਨਗੀ
21 ਜਨਵਰੀ 2022- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ । ਇਸ ਉਪਰੰਤ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਮੈਨੂੰ ਬੇਈਮਾਨ ਆਦਮੀ ਕਿਹਾ ਹੈ ਅਤੇ ਸੋਸ਼ਲ ਮੀਡੀਆ ਤੇ ਨੋਟਾਂ ਨਾਲ ਮੇਰੀ ਫੋਟੋ ਲਗਾਕੇ ਮੈਨੂੰ ਬਦਨਾਮ ਕਰ ਰਹੇ ਹਨ। ਚੰਨੀ ਨੇ ਕਿਹਾ ਕਿ ਈਡੀ ਵਲੋਂ ਬਰਾਮਦ ਕੀਤੀ ਰਕਮ ਨਾਲ ਉਨ੍ਹਾਂ ਦਾ ਕੋਈ ਲੈਣ ਦੇਣ ਨਹੀਂ ਹੈ ਅਤੇ ਨਾ ਹੀ ਰਕਮ ਮੇਰੇ ਘਰ ਤੋਂ ਮਿਲੀ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਤੋ ਪ੍ਰਵਾਨਗੀ ਮੰਗੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਤੇ ਮਾਣਹਾਨੀ ਦਾ ਕੇਸ ਦਰਜ ਕਰਨ। ਜਦੋਂ ਵੀ ਕਾਂਗਰਸ ਪਾਰਟੀ ਨੇ ਪ੍ਰਵਾਨਗੀ ਦਿੱਤੀ ਤਾਂ ਉਹ ਕੇਜਰੀਵਾਲ ਤੇ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਚੰਨੀ ਨੇ ਕਿਹਾ ਕਿ ਕੇਜਰੀਵਾਲ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ਤੋਂ ਮੁਆਫੀ ਵੀ ਮੰਗ ਚੁੱਕੇ ਹਨ।