Udaan News24

Latest Online Breaking News

ਵੀਕੈਂਡ ਕਰਫਿਊ ਹਟਾਉਣ ਅਤੇ ਦੁਕਾਨਾਂ ਲਈ ਔਡ-ਈਵਨ ਦੇ ਨਿਯਮ ਨੂੰ ਖਤਮ ਕਰਨ ਕੇਜਰੀਵਾਲ ਦੇ ਪ੍ਰਸਤਾਵ ਨੂੰ ਉਪ-ਰਾਜਪਾਲ ਤੋਂ ਨਹੀਂ ਮਿਲੀ ਮਨਜ਼ੂਰੀ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ-ਰਾਜਪਾਲ ਅਨਿਲ ਬੈਜਲ ਨੂੰ ਵੀਕੈਂਡ ਕਰਫਿਊ ਹਟਾਉਣ ਅਤੇ ਦੁਕਾਨਾਂ ਲਈ ਔਡ-ਈਵਨ ਦੇ ਨਿਯਮ ਨੂੰ ਖਤਮ ਕਰਨ ਦਾ ਪ੍ਰਸਤਾਵ ਦਿੱਤਾ ਸੀ । ਹਾਲਾਂਕਿ ਉਪ-ਰਾਜਪਾਲ ਨੇ ਇਨ੍ਹਾਂ ਸਾਰੇ ਪ੍ਰਸਤਾਵਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।ਇਸ ਸਬੰਧੀ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵੀਕੈਂਡ ਕਰਫਿਊ ਅਤੇ ਬਾਜ਼ਾਰਾਂ ਵਿੱਚ ਔਡ-ਈਵਨ ਦਾ ਨਿਯਮ ਜਾਰੀ ਰਹੇਗਾ। ਹਾਲਾਂਕਿ ਉਪ ਰਾਜਪਾਲ ਵੱਲੋਂ ਪ੍ਰਾਈਵੇਟ ਦਫਤਰਾਂ ਵਿੱਚ 50 ਫ਼ੀਸਦੀ ਲੋਕਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਹੈ। ਐਲਜੀ ਹਾਊਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਾਈਵੇਟ ਦਫਤਰਾਂ ਵਿੱਚ 50 ਫੀਸਦੀ ਲੋਕਾਂ ਨੂੰ ਕੰਮ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ, ਪਰ ਵੀਕੈਂਡ ਕਰਫਿਊ ਅਤੇ ਬਾਜ਼ਾਰਾਂ ਨੂੰ ਖੋਲ੍ਹਣ ਸਬੰਧੀ ਮੌਜੂਦਾ ਨਿਯਮਾਂ ਨੂੰ ਲਾਗੂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਪ ਰਾਜਪਾਲ ਦੇ ਦਫਤਰ ਨੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਣ ‘ਤੇ ਇਸ ‘ਤੇ ਅਗਲਾ ਫੈਸਲਾ ਲਿਆ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!