Udaan News24

Latest Online Breaking News

ਪਿੰਡ ਦੀਆਂ ਵੱਖ-ਵੱਖ ਤਿੰਨ ਥਾਵਾਂ ਤੇ ਬਲਕਾਰ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ

ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖ ਚੁੱਕੀ ਹੈ। ਇਸੇ ਤਰ੍ਹਾਂ ਹਲਕੇ ਦੇ ਵੱਡੇ ਪਿੰਡ ਢਪਾਲੀ ਵਿੱਚ ਆਪ ਦੇ ਉਮੀਦਵਾਰ ਬਲਕਾਰ ਸਿੱਧੂ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਦੀਆਂ ਵੱਖ-ਵੱਖ ਤਿੰਨ ਥਾਵਾਂ ਉਤੇ ਬਲਕਾਰ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ। ਇਸ ਮੌਕੇ ਸੈਂਕੜੇ ਪਿੰਡ ਵਾਸੀ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਬਲਕਾਰ ਸਿੰਘ ਸਿੱਧੂ ਨੇ ਪਾਰਟੀ ਚਿੰਨ ਪਾ ਕੇ ਸਨਮਾਨਿਤ ਕੀਤਾ ਤੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਪੰਜਾਬ, ਹਲਕੇ ਤੇ ਤੁਹਾਡੀ ਖੁਸ਼ਹਾਲੀ ਲਈ ਵਚਨਵੱਧ ਹੈ। ਇਸ ਮੌਕੇ ਉਹਨਾਂ ਨਾਲ ਸਾਬਕਾ ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ, ਜਗਰੂਪ ਸਿੰਘ, ਕੰਵਲਜੀਤ ਸਿੰਘ, ਸਰਬਜੀਤ ਸਿੰਘ ਸੁਖਪਾਲ ਪਾਲ, ਜਗਸੀਰ ਨੰਬਰਦਾਰ, ਸੁਖਚੈਨ ਸਿੰਘ, ਸਾਧੂ ਸਿੰਘ, ਰਾਜਾ ਖਿਆਲੀ ਕਾ ਤੇ ਕਰਮਜੀਤ ਸਿੰਘ ਆਦਿ ਸ਼ਾਮਲ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!