Udaan News24

Latest Online Breaking News

ਮੁੰਬਈ ਦੇ ਤਾੜਦੇਵ ਇਲਾਕੇ ਚ 20 ਮੰਜ਼ਿਲਾ ਇਮਾਰਤ ਚ ਲੱਗੀ ਭਿਆਨਕ ਅੱਗ

ਮੁੰਬਈ ਦੇ ਤਾੜਦੇਵ ਇਲਾਕੇ ਵਿਚ ਭਾਟੀਆ ਹਸਪਤਾਲ ਕੋਲ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਕਮਲਾ ਬਿਲਡਿੰਗ ਦੀ 20 ਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ। 15 ਲੋਕ ਝੁਲਸ ਗਏ ਹਨ ਤੇ 2 ਲੋਕਾਂ ਦੀ ਮੌਤ ਹੋ ਹਈ। ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ਉਤੇ ਮੌਜੂਦ ਹਨ। ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਨਈਅਰ ਹਸਪਤਾਲ ਦੇ ਡਾ. ਕਾਲੇ ਨੇ ਜੱਸਿਆ ਕਿ ਹਸਪਤਾਲ ਵਿਚ 4 ਝੁਲਸੇ ਹੋਏ ਲੋਕਾਂ ਨੂੰ ਲਿਆਂਦਾ ਗਿਆ ਸੀ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਜਦੋਂ ਕਿ 2 ਦੀ ਹਾਲਤ ਸਥਿਰ ਹੈ। ਝੁਲਸੇ 12 ਲੋਕਾਂ ਨੂੰ ਜਨਰਲ ਬਰਨ ਵਾਰਡ ਵਿਚ ਭਰਤੀ ਕੀਤਾ ਗਿਆ ਹੈ ਤੇ 3 ਆਈ. ਸੀ. ਯੂ. ਵਿਚ ਭਰਤੀ ਹਨ। ਜਾਣਕਾਰੀ ਮੁਤਾਬਕ ਸਵੇਰੇ 7.30 ਵਜੇ ਕਮਲਾ ਬਿਲਡਿੰਗ ਦੀ 18ਵੀਂ ਮੰਜ਼ਿਲ ਵਿਚ ਇਹ ਅੱਗ ਲੱਗੀ। ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ ਪਰ ਧੂੰਆਂ ਕਾਫੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਕਟ ਸਰਕਟ ਕਾਰਨ ਹਾਦਸਾ ਵਾਪਰਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!