ਗੜ੍ਹਸ਼ੰਕਰ ਚੰਡੀਗੜ੍ਹ ਰੋਡ ਤੇ ਖੜ੍ਹੇ ਕੈਂਟਰ ਚ ਵੱਜੀ ਪੰਜਾਬ ਰੋਡਵੇਜ਼ ਦੀ ਬੱਸ, ਡਰਾਈਵਰ ਤੇ ਕੰਡਕਟਰ ਦੀ ਮੌਤ

ਗੜ੍ਹਸ਼ੰਕਰ ਦੇ ਬਲਾਕ ਮਹਿਲਪੁਰ ਚੰਡੀਗੜ੍ਹ ਰੋਡ ਉਤੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੋ ਦੇ ਬੱਸ ਚਾਲਕ ਅਤੇ ਕੰਡਕਟਰ ਦੀ ਮੌਤ ਹੋ ਗਈ। ਬੱਸ ਦਿੱਲੀ ਤੋਂ ਹੁਸ਼ਿਆਰਪੁਰ ਆ ਰਹੀ ਸੀ। ਬੱਸ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖਰਾਬ ਖੜ੍ਹੇ ਕੈਂਟਰ ਜੋ ਕਿ ਲੱਕੜੀ ਦੇ ਫੱਟਿਆਂ ਨਾਲ ਭਰਿਆ ਹੋਇਆ ਸੀ, ਦੇ ਪਿੱਛੇ ਆ ਵੱਜੀ ਜਿਸ ਕਾਰਨ ਬੱਸ ਚਾਲਕ ਅਤੇ ਉਸ ਦੇ ਕੰਡਕਟਰ ਦੀ ਮੌਕੇ ਉਤੇ ਹੀ ਮੌਤ ਹੋ ਗਈ।ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾੰ ਨੁਕਸਾਨੀਆਂ ਗਿਆ। ਦੋਹਾ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਚਾਰ ਹੋਰ ਸਵਾਰੀਆਂ ਮਾਮੂਲੀ ਜਖਮੀ ਹੋ ਗਈਆਂ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਅੱਜ ਸਵੇਰੇ 5.30 ਵਜੇ ਦੇ ਕਰੀਬ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ ‘ਚ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।