ਪੰਜਾਬ ਲੋਕ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਲੋਕ ਕਾਂਗਰਸ ਨੇ 22 ਸੀਟਾਂ ਤੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਅਤੇ ਆਪਣੀ ਨਵੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ। ਐਤਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਗੱਠਜੋੜ ਦੌਰਾਨ ਪੰਜਾਬ ਲੋਕ ਕਾਂਗਰਸ ਦੇ ਹਿੱਸੇ 37 ਸੀਟਾਂ ਆਈਆਂ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸੀਟ ਦਾ ਵੀ ਐਲਾਨ ਕੀਤਾ ਹੈ, ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਮੈਦਾਨ ਦੇ ਵਿੱਚ ਉੱਤਰਣ ਜਾ ਰਹੇ ਹਨ।