Udaan News24

Latest Online Breaking News

ਮਜੀਠੀਆ ਦੀ ਜ਼ਮਾਨਤ ‘ਤੇ ਬਹਿਸ ਹੋਈ ਪੂਰੀ, ਅੱਜ ਵੀ ਨਹੀਂ ਹੋ ਸਕਿਆ ਕੋਈ ਫੈਸਲਾ

ਚੰਡੀਗੜ੍ਹ:  ਡਰੱਗ ਕੇਸ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ  ‘ਤੇ ਸੋਮਵਾਰ ਮੁੜ ਸੁਣਵਾਈ ਹੋਈ, ਪਰੰਤੂ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਮਾਮਲੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਮਜੀਠੀਆ ‘ਤੇ ਪੰਜਾਬ ਪੁਲਿਸ  ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਪਹਿਲਾਂ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਾਈ ਗਈ ਸੀ, ਪਰੰਤੂ ਇਥੋਂ ਖਾਰਜ ਹੋਣ ਪਿਛੋਂ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਨੂੰ ਕੋਰਟ ਵੱਲੋਂ ਪਹਿਲਾਂ 18 ਤਰੀਕ ਤੱਕ ਜ਼ਮਾਨਤ ਦਿੱਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਵਧਾ ਦਿੱਤਾ ਗਿਆ ਸੀ। ਸੋਮਵਾਰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ  ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ, ਆਉਣ ਵਾਲੇ ਇਕ-ਦੋ ਦਿਨਾਂ ‘ਚ ਹਾਈਕੋਰਟ ਇਸ ਬਾਰੇ ਸਪੱਸ਼ਟ ਕਰੇਗੀ ਕਿ ਮਜੀਠੀਆ ਨੂੰ ਮਿਲੀ ਰਾਹਤ ਜਾਰੀ ਰਹੇਗੀ ਜਾਂ ਨਹੀਂ?ਇਸਤੋਂ ਪਹਿਲਾਂ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ 10 ਜਨਵਰੀ ਨੂੰ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!